Hola Mohalla

ਅਨੰਦਪੁਰ ਸਾਹਿਬ ਵਿਖੇ ਪਹੁੰਚੇ CM ਮਾਨ, ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਲਿਆ ਜਾਇਜ਼ਾ

ਚੰਡੀਗੜ੍ਹ 06, ਮਾਰਚ 2023: ਹੋਲਾ-ਮਹੱਲਾ (Hola Mohalla) ਮੌਕੇ ਪਵਿੱਤਰ ਧਰਤੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ | ਇਸ ਦੌਰਾਨ ਮੁੱਖ ਮੰਤਰੀ  ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਗੁਰੂ ਚਰਨਾਂ ‘ਚ ਮੱਥਾ ਟੇਕਿਆ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ | ਇਸਦੇ ਨਾਲ ਹੀ ਪ੍ਰਸ਼ਾਸਨ ਤੋਂ ਹੋਲਾ-ਮਹੱਲਾ ਦੀਆਂ ਤਿਆਰੀਆਂ ਸੰਬੰਧੀ ਜਾਇਜ਼ਾ ਲਿਆ ਅਤੇ ਕਿਹਾ ਸੰਗਤ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦੇਵਾਂਗੇ |

ਜਿਕਰਯੋਗ ਹੈ ਕਿ ਕਰੀਬ 21 ਦਿਨ ਪਹਿਲਾਂ ਮੁੱਖ ਮੰਤਰੀ ਮਾਨ ਨੇ ਖ਼ਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮੁਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਸਨ ।

ਸੂਬਾ ਸਰਕਾਰ ਵਲੋਂ ਹਰ ਸਾਲ ਸਿੱਖਾਂ ਦੇ ਸਭ ਤੋਂ ਵੱਡੇ ਤਿਉਹਾਰ ਹੋਲੇ-ਮੁਹੱਲੇ (Hola Mohalla) ਲਈ ਵਿਸ਼ੇਸ਼ ਪ੍ਰਬੰਧ ਕਰਦੀ ਹੈ। ਹੋਲਾ-ਮੁਹੱਲਾ 8 ਮਾਰਚ ਤੋਂ 10 ਮਾਰਚ ਤੱਕ ਜਾਰੀ ਰਹੇਗਾ। ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੰਜਾਬ ਤੋਂ ਇਲਾਵਾ ਦਿੱਲੀ ਅਤੇ ਹੋਰ ਸੂਬਿਆਂ ਤੋਂ ਸੰਗਤਾਂ ਆਉਂਦੀਆਂ ਹਨ। ਸਾਰੇ ਪ੍ਰਬੰਧਾਂ ਅਤੇ ਸਹੂਲਤਾਂ ਦੀ ਜ਼ਿੰਮੇਵਾਰੀ ਵੱਖ-ਵੱਖ ਅਧਿਕਾਰੀਆਂ ਨੂੰ ਸੌਂਪੀ ਗਈ ਹੈ।

Scroll to Top