ਚੰਡੀਗੜ੍ਹ, 29 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਆਗਾਮੀ ਕਣਕ ਦੇ ਸੀਜ਼ਨ ਲਈ ਮੰਡੀਆਂ ਵਿੱਚ ਪੁਖਤਾ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਆਰਬੀਆਈ ਵੱਲੋਂ 29000 ਕਰੋੜ ਰੁਪਏ ਦੀ ਸੀਸੀਐਲ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ। ਕਿਸਾਨ ਦਾ ਹਰ ਅਨਾਜ ਖਰੀਦਿਆ ਜਾਵੇਗਾ ਅਤੇ ਅਦਾਇਗੀ ਤੁਰੰਤ ਕੀਤੀ ਜਾਵੇਗੀ।
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ..ਆਉਣ ਵਾਲੇ ਸੀਜ਼ਨ ਲਈ ਮੰਡੀਆਂ ‘ਚ ਪੁਖ਼ਤਾ ਪ੍ਰਬੰਧਾਂ ‘ਤੇ ਚਰਚਾ ਹੋਈ..RBI ਵੱਲੋਂ ₹29000 Cr. ਦੀ CCL ਨੂੰ ਮਨਜ਼ੂਰੀ ਮਿਲ ਗਈ ਹੈ..ਕਿਸਾਨਾਂ ਨੂੰ ਮੰਡੀਆਂ ‘ਚ ਖੱਜਲ-ਖੁਆਰ ਨਹੀਂ ਹੋਣ ਦੇਵਾਂਗੇ..ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਉਸੇ ਵੇਲੇ ਭੁਗਤਾਨ ਕੀਤਾ ਜਾਵੇਗਾ