ਚੰਡੀਗੜ੍ਹ, 28 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੰਚਾਈ ਵਿਭਾਗ (Irrigation Department) ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਫ਼ਸਰਾਂ ਨੂੰ ਕਿਹਾ ਕਿ ਉਹ ਵਾਅਦੇ ਮੁਤਾਬਕ 1 ਅਪ੍ਰੈਲ ਤੋਂ ਨਰਮਾ ਪੱਟੀ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਪਾਣੀ ਦੀ ਚੋਰੀ ਨੂੰ ਰੋਕਣ। ਇਸ ਦੇ ਨਾਲ ਹੀ ਉਨ੍ਹਾਂ ਨਹਿਰ ਦੀ ਸਫ਼ਾਈ ਦੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ 31 ਮਾਰਚ ਤੱਕ ਨਹਿਰੀ ਸਫ਼ਾਈ ਦਾ ਕੰਮ ਮੁਕੰਮਲ ਕਰਨ ਲਈ ਕਿਹਾ ਹੈ |
ਜਨਵਰੀ 18, 2025 11:58 ਬਾਃ ਦੁਃ