ਚੰਡੀਗੜ੍ਹ, 01 ਫਰਵਰੀ 2023: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Union Finance Minister Nirmala Sitharaman) ਵਲੋਂ ਅੱਜ ਵਿੱਤੀ ਸਾਲ 2023-24 ਦੇ ਬਜਟ (budget) ਦੌਰਾਨ ਵੱਖ-ਵੱਖ ਖੇਤਰਾਂ ਲਈ ਕਈ ਵੱਡੇ ਐਲਾਨ ਕੀਤੇ ਹਨ। ਇਸ ਬਜਟ ‘ਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚੱਲ ਰਹੀ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਨਾ ਕਿਸਾਨਾਂ ਲਈ ਕੋਈ ਰਾਹਤ ਬਜਟ ‘ਚ ਦਿੱਤੀ ਗਈ ਅਤੇ ਨਾ ਹੀ ਪੰਜਾਬ ਵੱਲੋਂ ਭੇਜੇ ਸੁਝਾਆਂ ‘ਚੋਂ ਇੱਕ ਵੀ ਸੁਝਾਅ ‘ਤੇ ਬਜਟ ‘ਚ ਕੋਈ ਤਜਵੀਜ਼ ਰੱਖੀ ਗਈ | ਉਨ੍ਹਾਂ ਕਿਹਾ ਕਿ ਪਹਿਲਾਂ 26 ਜਨਵਰੀ ਦੀ ਝਾਕੀ ‘ਚੋਂ ਪੰਜਾਬ ਗਾਇਬ ਸੀ, ਹੁਣ ਦੇਸ਼ ਦੇ ਬਜਟ ‘ਚੋਂ ਪੰਜਾਬ ਗਾਇਬ ਹੈ |