Bharat Jodo Yatra

ਭਾਰਤ ਜੋੜੋ ਯਾਤਰਾ ਨੂੰ ਲੈ ਕੇ ਕਾਂਗਰਸ ਵਲੋਂ ਗ੍ਰਹਿ ਮੰਤਰੀ ਕੋਲੋਂ ਰਾਹੁਲ ਗਾਂਧੀ ਦੀ ਸੁਰੱਖਿਆ ਵਧਾਉਣ ਦੀ ਮੰਗ

ਚੰਡੀਗੜ੍ਹ 28 ਦਸੰਬਰ 2022: ਕਾਂਗਰਸ (Congress) ਨੇ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਜਾਣਕਾਰੀ ਮੁਤਾਬਕ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਲਿਖੇ ਪੱਤਰ ਵਿੱਚ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਗਈ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਦਿੱਲੀ ‘ਚ ਕਈ ਥਾਵਾਂ ‘ਤੇ ਰਾਹੁਲ ਦੀ ਸੁਰੱਖਿਆ ‘ਚ ਕੁਤਾਹੀ ਸਾਹਮਣੇ ਆਈ ਹੈ। ਇਸ ਲਈ ਉਨ੍ਹਾਂ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।

ਜਿਕਰਯੋਗ ਹੈ ਕਿ 3 ਜਨਵਰੀ ਤੋਂ ਕਾਂਗਰਸ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਅਗਲਾ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਜਨਵਰੀ ਦੇ ਪਹਿਲੇ ਹਫਤੇ ਵਿੱਚ ਹੀ ਯਾਤਰਾ ਪੰਜਾਬ ਅਤੇ ਫਿਰ ਬਾਅਦ ਵਿੱਚ ਜੰਮੂ ਵਿੱਚ ਦਾਖਲ ਹੋਣ ਜਾ ਰਹੀ ਹੈ।

छवि

Scroll to Top