Sunil Jakhar

ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ

ਚੰਡੀਗੜ੍ਹ 11 ਅਪ੍ਰੈਲ 2022: ਸੀਨੀਅਰ ਕਾਂਗਰਸੀ ਆਗੂ ਏ.ਕੇ ਐਂਥਨੀ ਦੀ ਅਗਵਾਈ ਵਾਲੀ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਅਤੇ ਕਾਂਗਰਸੀ ਆਗੂ ਕੇਵੀ ਥਾਮਸ ਨੂੰ ‘ਪਾਰਟੀ ਵਿਰੋਧੀ’ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ।

ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਵੱਲੋਂ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਪਾਰਟੀ ਦੇ ਆਗੂਆਂ ਲਈ ਕਥਿਤ ਤੌਰ ‘ਤੇ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਬਾਅਦ ਵਿੱਚ ਸੁਨੀਲ ਜਾਖੜ ਵੱਲੋਂ ਸੋਸ਼ਲ ਮੀਡੀਆ ਰਾਹੀਂ ਮੁਆਫੀ ਵੀ ਮੰਗੀ ਗਈ ਸੀ ਪਰ ਪਾਰਟੀ ਦੀ ਅਨੁਸ਼ਾਸਨ ਕਮੇਟੀ ਨੇ ਸੋਮਵਾਰ ਨੂੰ ਇਸ ਬਾਰੇ ਬੈਠਕ ਕੀਤੀ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ।

Scroll to Top