Congress has made major changes in the strategy for the forthcoming Assembly elections in the states.

Congress: ਕਾਂਗਰਸ ਨੇ ਵਿਧਾਨ ਸਭਾ ਚੋਂਣਾ ਦੇ ਮੱਦੇਨਜਰ ਚੋਣ ਰੈਲੀਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ 5 ਜਨਵਰੀ 2022: ਦੇਸ਼ ‘ਚ ਇਕ ਵਾਰ ਫਿਰ ਤੋਂ ਕੋਰੋਨਾ (Corona) ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਕੋਰੋਨਾ (Corona) ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ (Congress) ਨੇ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਵਿੱਚ ਵੱਡਾ ਬਦਲਾਅ ਕੀਤਾ ਹੈ। ਸੂਤਰਾਂ ਤੋਂ ਖਬਰ ਹੈ ਕਿ ਕਾਂਗਰਸ (Congress) ਨੇ ਵੱਡੀਆਂ ਰੈਲੀਆਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਹੁਣ ਡਿਜੀਟਲ ਅਤੇ ਸੋਸ਼ਲ ਮੀਡੀਆ ਪ੍ਰਚਾਰ ‘ਤੇ ਧਿਆਨ ਦੇਵੇਗੀ। ਇਸ ਦੇ ਨਾਲ ਹੀ ਕਾਂਗਰਸ (Congress) ਛੋਟੀਆਂ ਜਨਤਕ ਮੀਟਿੰਗਾਂ ਦੇ ਨਾਲ ਵਰਚੁਅਲ ਰੈਲੀਆਂ (rallies) ਕਰਨ ਦੀ ਤਿਆਰੀ ਕਰ ਰਹੀ ਹੈ। ਕਾਂਗਰਸ ਨੇ ਵਾਰਾਣਸੀ ਵਿੱਚ ਹੋਣ ਵਾਲੀ ਮੈਰਾਥਨ ਨੂੰ ਰੱਦ ਕਰ ਦਿੱਤਾ ਹੈ। ਨੋਇਡਾ, ਵਾਰਾਣਸੀ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ 7-8 ਮੈਰਾਥਨ ਹੋਣੀਆਂ ਸਨ।

ਕਾਂਗਰਸ ਪਾਰਟੀ ਦੇ ਸੋਸ਼ਲ ਮੀਡੀਆ ਹੈੱਡ ਰੋਹਨ ਗੁਪਤਾ ਨੇ ਕਿਹਾ ਕਿ ਜਿਸ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ, ਸਾਨੂੰ ਚੋਣ ਰਣਨੀਤੀ ਬਦਲਣੀ ਪਵੇਗੀ। ਇਸ ਦੇ ਮੱਦੇਨਜ਼ਰ ਸਾਨੂੰ ਹੁਣ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਪਵੇਗੀ। ਡਿਜੀਟਲ ਰੈਲੀ, ਫੇਸਬੁੱਕ ਲਾਈਵ ਵਰਗੇ ਹੋਰ ਪਲੇਟਫਾਰਮਾਂ ਦੀ ਵਰਤੋਂ ਕਰਨੀ ਪਵੇਗੀ। ਉਨ੍ਹਾਂ ਦੱਸਿਆ ਕਿ ਅਸੀਂ ਸਾਰੇ ਰਾਸ਼ਟਰੀ ਨੇਤਾਵਾਂ ਦੀਆਂ ਰੈਲੀਆਂ ਡਿਜੀਟਲ ਪਲੇਟਫਾਰਮ ‘ਤੇ ਹੀ ਕਰਨ ਦਾ ਫੈਸਲਾ ਕੀਤਾ ਹੈ। ਜਿਸ ਤਰ੍ਹਾਂ ਦੇਸ਼ ‘ਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ, ਸਾਨੂੰ ਸਾਰਿਆਂ ਨੂੰ ਇਹ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।

ਹਾਲ ਹੀ ‘ਚ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੀ ਪ੍ਰਧਾਨਗੀ ‘ਚ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੀ ਬੈਠਕ ਹੋਈ। ਇਸ ਮੀਟਿੰਗ ‘ਚ ਚਰਚਾ ਕੀਤੀ ਗਈ ਕਿ ਕੋਰੋਨਾ ਕਾਰਨ ਸੂਬੇ ‘ਚ ਪ੍ਰਚਾਰ ਕਿਵੇਂ ਕੀਤਾ ਜਾਵੇ। ਬੈਠਕ ‘ਚ ਸੀਨੀਅਰ ਨੇਤਾ ਪ੍ਰਮੋਦ ਤਿਵਾਰੀ ਨੇ ਦੱਸਿਆ ਕਿ ਪ੍ਰਿਅੰਕਾ ਗਾਂਧੀ ਦੀ ਅਗਵਾਈ ‘ਚ ਕਾਂਗਰਸ ਨੇ ਛੋਟੀਆਂ ਰੈਲੀਆਂ ਕਰਨ ਦਾ ਸੁਝਾਅ ਦਿੱਤਾ ਹੈ। ਜਿਸ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਵਰਚੁਅਲ ਰੈਲੀਆਂ ਕੀਤੀਆਂ ਜਾਣ। ਰੈਲੀਆਂ ਸਾਵਧਾਨੀ ਨਾਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਕਾਂਗਰਸ ਪਾਰਟੀ ਮੀਟਿੰਗ ਵਿੱਚ ਛੋਟੀਆਂ ਰੈਲੀਆਂ ਅਤੇ ਵਰਚੁਅਲ ਪ੍ਰਚਾਰ ਦੇ ਹੱਕ ਵਿੱਚ ਨਜ਼ਰ ਆਈ ਹੈ। ਪ੍ਰਿਅੰਕਾ ਗਾਂਧੀ ਨੇ ਸੁਝਾਅ ਦਿੱਤਾ ਹੈ ਕਿ ਸਾਨੂੰ ਪ੍ਰੋਗਰਾਮ ਨਹੀਂ ਕਰਨਾ ਚਾਹੀਦਾ। ਜੋ ਕਿ ਸਾਡੀ ਜਿੰਮੇਵਾਰੀ ਹੈ, ਅਤੇ ਅਸੀਂ ਇਸਨੂੰ ਪੂਰਾ ਕਰਾਂਗੇ। ਕਾਂਗਰਸ ਨੇ ਕਿਹਾ ਕਿ ਅਸੀਂ ਅਜੇ ਵੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰ ਰਹੇ ਹਾਂ।

Scroll to Top