ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਬਣਾਉਣ ਲਈ ਸਾਰੇ ਚੋਣ ਅਧਿਕਾਰੀਆਂ ਦਾ ਕਰਨ ਸਹਿਯੋਗ: ਅਨੁਰਾਗ ਅਗਰਵਾਲ

Election

ਚੰਡੀਗੜ੍ਹ, 10 ਮਈ 2024: ਭਾਰਤ ਚੋਣ ਕਮਿਸ਼ਨ ਨੇ ਲੋਕ ਸਭਾ ਅਮ ਚੋਣ-2024 ਲੜਨ ਵਾਲੇ ਉਮੀਦਵਾਰਾਂ ਤੇ ਰਾਜਨੀਤਿਕ ਪਾਰਟੀਆਂ ਦੇ ਲਈ ਚੋਣ (Election 2024) ਦੌਰਾਨ ਕੀ ਕਰਨਾ ਹੈ ਅਤੇ ਕੀ ਨਹੀਂ (ਡੂਜ ਐਂਡ ਡੋਂਟਸ) ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੰਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਚੋਣ ਦੀ ਪ੍ਰਕਿਰਿਆ ਪੂਰੀ ਹੋਣ ਤਕ ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਪਾਲਣ ਕੀਤਾ ਜਾਣਾ ਜਰੂਰੀ ਹੈ।

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੀ ਪਾਰਟੀਟਾਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਪਬਲਿਕ ਸਥਾਨਾਂ ਜਿਵੇਂ ਕਿ ਮੈਦਾਨ ਅਤੇ ਹੈਲੀਪੈਡ ਨਿਰਪੱਖ ਰੂਪ ਨਾਲ ਉਪਲਬਧ ਹੋਣਾ ਚਾਹੀਦਾ ਹੈ। ਚੋਣ ਦੌਰਾਨ ਹੋਰ ਰਾਜਨੀਤਿਕ ਪਾਰਟੀ ਅਤੇ ਉਮੀਦਵਾਰਾਂ ਦੀ ਆਲੋਚਨਾ ਸਿਰਫ ਉਨ੍ਹਾਂ ਦੀ ਨੀਤੀਆਂ, ਪ੍ਰੋਗ੍ਰਾਮਾਂ, ਪਿਛਲੇ ਰਿਕਾਰਡ ਅਤੇ ਕੰਮਾਂ ਤਕ ਹੀ ਸੀਮਤ ਰਹਿਣੀ ਚਾਹੀਦੀ ਹੈ।

ਇਸ ਤੋਂ ਇਲਾਵਾ, ਸ਼ਾਂਤੀਪੂਰਨ ਅਤੇ ਅਵਿਵੇਕਪੂਰਨ ਘਰੇਲੂ ਜੀਵਨ ਲਈ ਹਰੇਕ ਵਿਅਕਤੀ ਦੇ ਅਧਿਕਾਰ ਦੀ ਪੂਰੀ ਤਰ੍ਹਾ ਰੱਖਿਆ ਕੀਤੀ ਜਾਣੀ ਚਾਹੀਦੀ ਹੈ। ਸਥਾਨਕ ਪੁਲਿਸ ਅਧਿਕਾਰੀਆਂ ਨੂੰ ਪੂਰੀ ਤਰ੍ਹਾ ਨਾਲ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਪ੍ਰਸਤਾਵਿਤ ਮੀਟਿੰਗ ਦੇ ਸਮੇਂ ਤੇ ਸਥਾਨ ਦੀ ਜਰੂਰੀ ਮੰਜੂਰੀ ਸਮੇਂ ਰਹਿੰਦੇ ਸਹੀਂ ਢੰਗ ਨਾਲ ਲਈ ਜਾਣੀ ਚਾਹੀਦੀ ਹੈ।

ਅਨੁਰਾਗ ਅਗਰਵਾਲ ਨੇ ਦਸਿਆ ਕਿ ਪ੍ਰਸਤਾਵਿਤ ਮੀਟਿੰਗ ਦੇ ਸਥਾਨ ‘ਤੇ ਜੇਕਰ ਕਈ ਪ੍ਰਤੀਬੰਧਾਤਮਕ ਜਾਂ ਨਿਸ਼ੇਧਾਤਮਕ ਆਦੇਸ਼ ਲਾਗੂ ਹਨ ਤਾਂ ਉਨ੍ਹਾਂ ਆਦੇਸ਼ਾਂ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਇਸੀ ਤਰ੍ਹਾ ਪ੍ਰਸਤਾਵਿਤ ਮੀਟਿੰਗਾਂ ਲਈ ਲਾਊਡਸਪੀਕਰ ਜਾਂ ਅਜਿਹੀ ਕਿਸੇ ਹੋਰ ਸਹੂਲਤ ਦੀ ਵਰਤੋ ਲਈ ਮਨਜ਼ੂਰੀ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ ਅਤੇ ਮੀਟਿੰਗਾਂ ਵਿਚ ਗੜਬੜੀ ਜਾਂ ਅਵਿਵਸਥਾ ਪੈਦਾ ਕਰਨ ਵਾਲੇ ਵਿਅਕਤੀਆਂ ਨਾਲ ਨਜਿੱਠਣ ਵਿਚ ਪੁਲਿਸ ਸਹਾਇਤਾ ਪ੍ਰਾਪਤ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਜਲੂਸ ਨੂੰ ਸ਼ੁਰੂ ਕਰਨ ਅਤੇ ਖਤਮ ਕਰਨ ਦੇ ਸਮੇਂ ਤੇ ਸਥਾਨ ਅਤੇ ਮੰਗ ਨੂੰ ਅਗਾਮੀ ਰੂਪ ਨਾਲ ਫਾਈਨਲ ਕੀਤਾ ਜਾਣਾ ਚਾਹੀਦੀ ਹੈ ਅਤੇ ਪੁਲਿਸ ਅਧਿਕਾਰੀਆਂ ਤੋਂ ਪਹਿਲਾਂ ਮਨਜ਼ੂਰੀ ਪ੍ਰਾਪਤ ਕਰਨੀ ਚਾਹੀਦੀ ਹੈ। ਜਲੂਸ ਦਾ ਮਾਰਗ ਆਵਾਜਾਈ ਨੁੰ ਰੁਕਾਵਟ ਨਹੀਂ ਕਰਨਾ ਚਾਹੀਦਾ ਹੈ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸ਼ਾਂਤੀਪੂਰਨ ਅਤੇ ਵਿਵਸਥਿਤ ਚੋਣ ਯਕੀਨੀ ਕਰਨ ਲਈ ਸਾਰੇ ਚੋਣ ਅਧਿਕਾਰੀਆਂ ਨੂੰ ਸਹਿਯੋਗ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਚੋਣ (Election 2024) ਵਿਚ ਲੱਗੇ ਸਾਰੇ ਰਾਜਨੀਤਿਕ ਕਾਰਜਕਰਤਾਵਾਂ ਨੂੰ ਬੈਜ ਜਾਂ ਪਛਾਣ ਪੱਤਰ ਦਿਖਾਉਣਾ ਹੋਵੇਗਾ। ਵੋਟਰਾਂ ਨੂੰ ਜਾਰੀ ਗੈਰ-ਰਸਮੀ ਪਛਾਣ ਪਰਚੀ ਸਾਦੇ (ਚਿੱਟੇ) ਕਾਗਜ ‘ਤੇ ਹੋਣੀ ਚਾਹੀਦੀ ਹੈ ਅਤੇ ਜਿਸ ‘ਤੇ ਪਾਰਟੀ ਦਾ ਕੋਈ ਨਾਂਅ ਅਤੇ ਨਿਸ਼ਾਨ ਜਾਂ ਉਮੀਦਵਾਰ ਦਾ ਨਾਂਅ ਨਹੀ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ, ਪ੍ਰਚਾਰ ਮੁਹਿੰਮ ਦੀ ਸਮੇਂ ਦੌਰਾਨ ਅਤੇ ਚੋਣ ਦੇ ਦਿਨ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਦਾ ਪੂਰੀ ਤਰ੍ਹਾ ਨਾਲ ਪਾਲਣ ਕੀਤਾ ਜਾਣਾ ਚਾਹੀਦਾ ਹੈ। ਚੋਣ ਦੇ ਸੰਚਾਲਨ ਦੇ ਸਬੰਧ ਵਿਚ ਕਿਸੇ ਵੀ ਤਰ੍ਹਾ ਦੀ ਸ਼ਿਕਾਇਤ ਜਾਂ ਸਮੱਸਿਆ ਨੂੰ ਚੋਣ ਕਮਿਸ਼ਨ ਦੇ ਓਬਜਰਵਰ, ਰਿਟਰਨਿੰਗ ਅਧਿਕਾਰੀ, ਜੋਨਲ/ਸੈਕਟਰ ਮੈਜੀਸਟ੍ਰੇਟ, ਮੁੱਖ ਚੋਣ ਅਧਿਕਾਰੀ ਜਾਂ ਭਾਰਤ ਚੋਣ ਕਮਿਸ਼ਨ ਦੀ ਜਾਣਕਾਰੀ ਵਿਚ ਲਿਆਇਆ ਜਾਣਾ ਚਾਹੀਦਾ ਹੈ।

 

Leave a Reply

Your email address will not be published. Required fields are marked *