Vigilance Bureau

ਰਿਸ਼ਵਤਖੋਰੀ ਮਾਮਲੇ ‘ਚ ਅਦਾਲਤ ਨੇ ਰਸ਼ਿਮ ਗਰਗ ਦੇ ਵਿਜੀਲੈਂਸ ਰਿਮਾਂਡ ‘ਚ ਕੀਤਾ ਵਾਧਾ

ਚੰਡੀਗੜ੍ਹ, 20 ਫਰਵਰੀ 2023: ਵਿਜੀਲੈਂਸ ਬਿਊਰੋ (Vigilance Bureau) ਪੰਜਾਬ ਵੱਲੋਂ ਰਿਸ਼ਵਤਖੋਰੀ ਮਾਮਲੇ ਵਿੱਚ ਅਮਿਤ ਰਤਨ ਦੇ ਪੀ.ਏ. ਰਸ਼ਿਮ ਗਰਗ ਨੂੰ ਦੋ ਦਿਨਾਂ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਵਿਜੀਲੈਂਸ ਨੂੰ ਉਸਦਾ 2 ਦਿਨਾਂ ਦਾ ਹੋਰ ਰਿਮਾਂਡ ਦੇ ਦਿੱਤਾ ਹੈ। ਜਿਕਰਯੋਗ ਹੈ ਕਿ 17 ਫਰਵਰੀ ਨੂੰ ਅਦਾਲਤ ਨੇ ਰਸ਼ਿਮ ਗਰਗ ਨੂੰ 20 ਫਰਵਰੀ ਤੱਕ ਰਿਮਾਂਡ ‘ਤੇ ਭੇਜ ਦਿੱਤਾ ਸੀ |

ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ (Vigilance Bureau) ਨੇ ਬਠਿੰਡਾ ਦੇ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਨੇ ਸ਼ਿਕਾਇਤ ਕੀਤੀ ਸੀ, ਜਿਸਦੇ ਅਧਾਰ ‘ਤੇ ਪੀ.ਏ. ਰਸ਼ਿਮ ਗਰਗ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਕਤ ਸਰਪੰਚ ਤੇ ਉਸਦੇ ਪਤੀ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜਾਮ ਲਾਇਆ ਕਿ ਗ੍ਰਾਮ ਪੰਚਾਇਤ ਘੁੱਦਾ ਨੂੰ 15ਵੇਂ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀਂ ਪ੍ਰਾਪਤ 25 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਨੂੰ ਬੀਡੀਪੀਓ ਤੋਂ ਰਿਲੀਜ ਕਰਵਾਉਣ ਬਦਲੇ ਉਕਤ ਮੁਲਜ਼ਮ ਉਸ ਕੋਲੋਂ 5 ਲੱਖ ਰੁਪਏ ਦੀ ਰਿਸ਼ਵਤ ਦੀ ਮੰਗੀ ਸੀ |

ਦੱਸਿਆ ਜਾ ਰਿਹਾ ਹੈ ਕਿ ਮਜਬੂਰਨ ਉਨ੍ਹਾਂ ਕੋਲੋਂ ਪੀ.ਏ. ਰਸ਼ਿਮ ਗਰਗ ਪਹਿਲੀ ਕਿਸ਼ਤ ਵਜੋਂ 50,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਮੰਗ ਰਿਹਾ ਸੀ | ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿਖੇ ਰਸ਼ਿਮ ਗਰਗ, ਵਾਸੀ ਸਮਾਣਾ, ਜ਼ਿਲ੍ਹਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ | ਇਸ ਮਾਮਲੇ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਡੂੰਘਾਈ ਨਾਲ ਜਾਂਚ ਕਰ ਰਹੇ ਹਨ।

Scroll to Top