Satender Jain

ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ 13 ਜੂਨ 2022: ਆਮ ਆਦਮੀ ਪਾਰਟੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਨੂੰ ਰਾਉਜ ਐਵਿਨਿਊ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਈਡੀ ਨੇ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ। ਇਸ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀ ਜਾਇਦਾਦ ਸ਼ਾਮਲ ਹੈ।

Scroll to Top