Passports

ਪੰਜਾਬ ‘ਚ ਝੁੱਲੀ ਪਾਸਪੋਰਟਾਂ ਦੀ ਹਨ੍ਹੇਰੀ, ਵਿਦੇਸ਼ ਜਾਣ ਦੇ ਮਾਮਲੇ ‘ਚ ਚੌਥੇ ਸਥਾਨ ‘ਤੇ ਪੰਜਾਬ

ਚੰਡੀਗੜ੍ਹ 19 ਦਸੰਬਰ 2022: ਪੰਜਾਬ ਦੇ ਕਈ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ, ਕੁਝ ਸਟੱਡੀ ਵੀਜ਼ੇ ‘ਤੇ ਅਤੇ ਕੁਝ ਵਰਕ ਪਰਮਿਟ ‘ਤੇ ਵਿਦੇਸ਼ ਜਾਂਦੇ ਹਨ। ਦੂਜੇ ਪਾਸੇ ਪੰਜਾਬ ਵਿੱਚ ਪਾਸਪੋਰਟ (Passports) ਬਣਵਾਉਣ ਵਾਲਿਆਂ ਦੀ ਹਨ੍ਹੇਰੀ ਆ ਗਈ ਹੈ | ਪੰਜਾਬ ਨੇ ਪਾਸਪੋਰਟ ਬਣਵਾਉਣ ਦੇ ਮਾਮਲੇ ਵਿੱਚ ਵੱਡੇ-ਵੱਡੇ ਸੂਬਿਆਂ ਨੂੰ ਪਿੱਛੇ ਛੱਡ ਦਿੱਤਾ ਹੈ |

3 ਕਰੋੜ ਦੀ ਆਬਾਦੀ ਵਾਲੇ ਪੰਜਾਬ ਸੂਬੇ ‘ਚ 77.17 ਲੱਖ ਲੋਕਾਂ ਨੇ ਵਿਦੇਸ਼ ਜਾਣ ਲਈ ਪਾਸਪੋਰਟ ਬਣਵਾਏ ਹਨ। ਇਸ ਅੰਕੜੇ ਨਾਲ ਪੰਜਾਬ ਦੇਸ਼ ਵਿੱਚ ਚੌਥੇ ਸਥਾਨ ‘ਤੇ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦੁਆਰਾ ਮੁਹੱਈਆ ਕਰਵਾਈ ਗਈ ਤਾਜ਼ਾ ਜਾਣਕਾਰੀ ਅਨੁਸਾਰ ਕੇਰਲ 1.12 ਕਰੋੜ ਪਾਸਪੋਰਟਾਂ ਨਾਲ ਪਹਿਲੇ ਸਥਾਨ ‘ਤੇ ਹੈ, ਜਦੋਂ ਕਿ 12 ਕਰੋੜ ਤੋਂ ਵੱਧ ਦੀ ਆਬਾਦੀ ਵਾਲਾ ਰਾਜ ਮਹਾਰਾਸ਼ਟਰ 1.04 ਕਰੋੜ ਪਾਸਪੋਰਟਾਂ ਨਾਲ ਦੂਜੇ ਸਥਾਨ ‘ਤੇ ਹੈ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਦੇ ਲੋਕ ਵੀ ਵਿਦੇਸ਼ ਜਾਣ ਵਿਚ ਪਿੱਛੇ ਨਹੀਂ ਹਨ, ਇਹ ਸੂਬਾ 87.03 ਲੱਖ ਪਾਸਪੋਰਟਾਂ ਨਾਲ ਤੀਜੇ ਸਥਾਨ ‘ਤੇ ਹੈ।

Scroll to Top