Satender Jain

ਭ੍ਰਿਸ਼ਟਾਚਾਰ ਮਾਮਲੇ ‘ਚ ਸਤੇਂਦਰ ਜੈਨ ਨੂੰ ਦਿੱਲੀ ਹਾਈਕੋਰਟ ਵਲੋਂ ਵੱਡੀ ਰਾਹਤ

ਚੰਡੀਗੜ੍ਹ 07 ਜੁਲਾਈ 2022: ਦਿੱਲੀ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਚੱਲ ਰਹੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਸਤੇਂਦਰ ਜੈਨ ਇੱਕ ਕੈਬਨਿਟ ਮੰਤਰੀ ਦੀਆਂ ਸਹੂਲਤਾਂ ਲੈ ਰਿਹਾ ਹੈ। ਉਸ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਸ ਵਿੱਚ ਉਸ ਨੂੰ ਸਖ਼ਤ ਸਜ਼ਾ ਹੋ ਸਕਦੀ ਹੈ।

ਜੈਨ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ।

Scroll to Top