ਚੰਡੀਗੜ੍ਹ 20 ਜੁਲਾਈ 2022: ਕੋਟਕਪੂਰਾ ਬਰਗਾੜੀ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਦਾ ਅੱਜ ਸਵੇਰੇ ਫ਼ਰੀਦਕੋਟ ‘ਚ ਮੋਟਰਸਾਈਕਲ ਸਵਾਰ 5 ਬਦਮਾਸ਼ਾਂ ਨੇ ਕਤਲ ਕਰ ਦਿੱਤਾ ਗਿਆ। ਇਸਦੇ ਨਾਲ ਹੀ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਇਸ ਦੌਰਾਨ ਪੰਜਾਬ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਿਤੀ ਕਾਬੂ ਹੇਠ ਹੈ | ਉਨ੍ਹਾਂ ਨੇ ਲੋਕਾਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ | ਇਸਦੇ ਨਾਲ ਹੀ ਕਿਸੇ ਤਰ੍ਹਾਂ ਦੀ ਜਾਅਲੀ ਖ਼ਬਰਾਂ ਅਤੇ ਭੜਕਾਊ ਭਾਸ਼ਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ |
ਜਨਵਰੀ 20, 2025 4:34 ਪੂਃ ਦੁਃ