June 16, 2024 7:52 am
Senior Citizen Voters

ਦਿਵਿਆਂਗ ਤੇ ਸੀਨੀਅਰ ਸਿਟੀਜ਼ਨ ਵੋਟਰ ‘ਸਕਸ਼ਮ ਈ.ਸੀ.ਆਈ. ਐਪ’ ਰਾਹੀਂ ਲੈ ਸਕਦੇ ਹਨ ਵੋਟ ਪਾਉਣ ਦੀ ਸਹੂਲਤ

ਫਾਜ਼ਿਲਕਾ, 22 ਮਈ 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨਾਂ ਦੀ ਚੋਣਾਂ ਵਿਚ ਸ਼ਮੂਲੀਅਤ ਵਧਾਉਣ ਲਈ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸਹੂਲਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰ (Senior Citizen Voters) ‘ਸਕਸ਼ਮ ਈ.ਸੀ.ਆਈ.’ ਐਪ ਦੇ ਮਾਧਿਅਮ ਰਾਹੀਂ ਵਹੀਲ ਚੇਅਰ ਤੋਂ ਇਲਾਵਾ ਪੋਲਿੰਗ ਸਟੇਸ਼ਨ ਤੱਕ ਜਾਣ ਅਤੇ ਵਾਪਸ ਆਉਣ ਦੀ ਸੁਵਿਧਾ ਲੈ ਸਕਦੇ ਹਨ।

ਉਨ੍ਹਾਂ ਜ਼ਿਲ੍ਹੇ ਦੇ ਦਿਵਿਆਂਗ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ (Senior Citizen Voters) ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ‘ਸਕਸ਼ਮ ਈ.ਸੀ.ਆਈ. ਐਪ’ ਰਾਹੀਂ ਰਜਿਸਟਰੇਸ਼ਨ ਕਰਵਾ ਕੇ ਇਸ ਸੁਵਿਧਾ ਦਾ ਲਾਭ ਲੈਣ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹੇ ਅਤੇ ਚੋਣ ਕਮਿਸ਼ਨ ਦੇ ਨਾਅਰੇ ‘ਇਸ ਵਾਰ 70 ਪਾਰ’ ਨੂੰ ਪੂਰਾ ਕਰਦਿਆਂ ਲੋਕਤੰਤਰ ਵਿਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ।