Congress

ਅੱਜ ਨਹੀਂ ਹੋਏਗੀ ਅਨੁਸ਼ਾਸਨੀ ਕਮੇਟੀ ਦੀ ਬੈਠਕ, ਸਿੱਧੂ ਖਿਲਾਫ਼ ਕਾਰਵਾਈ ‘ਤੇ ਹੋਣਾ ਸੀ ਫੈਸਲਾ

ਚੰਡੀਗੜ੍ਹ 06 ਮਈ 2022: ਕਾਂਗਰਸ  ਦੀ ਅਨੁਸ਼ਾਸਨੀ ਕਮੇਟੀ (Congress Disciplinary Committee )ਵਲੋਂ ਅੱਜ ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੱਧੂ (Navjot Sidhu) ਖਿਲਾਫ ਕਾਰਵਾਈ ਕਰਨ ਦਾ ਫੈਸਲਾ ਲਿਆ ਜਾਣਾ ਸੀ ਪਰ ਦਿੱਲੀ ਵਿੱਚ ਹੋਣ ਵਾਲੀ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਕਮੇਟੀ ਦੇ ਚੇਅਰਮੈਨ ਏ.ਕੇ.ਐਂਟਨੀ ਅਚਾਨਕ ਬਿਮਾਰ ਹੋ ਗਏ ਹਨ। ਜਿਸਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ |

ਜਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਨਵਜੋਤ ਸਿੱਧੂ ਖਿਲਾਫ ਸ਼ਿਕਾਇਤ ਕੀਤੀ ਸੀ। ਇਸ ਦੇ ਲਈ ਪੰਜਾਬ ਵਿੱਚ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਫਾਰਿਸ਼ ਕੀਤੀ ਸੀ। ਜਿਸ ਤੋਂ ਬਾਅਦ ਸ਼ਿਕਾਇਤ ਅਨੁਸ਼ਾਸਨੀ ਕਮੇਟੀ ਨੂੰ ਕਾਰਵਾਈ ਲਈ ਭੇਜ ਦਿੱਤੀ ਗਈ ਸੀ।

Scroll to Top