ਸਿੱਖਿਆ ਵਿਭਾਗ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ ਦਸਵੀਂ ਸ਼੍ਰੇਣੀ ਦਾ ਨਤੀਜਾ

Class X results

ਚੰਡੀਗੜ੍ਹ 04 ਜੁਲਾਈ 2022: ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਲੋਂ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ਕੱਲ੍ਹ ਯਾਨੀ 5 ਜੁਲਾਈ ਨੂੰ ਐਲਾਨਿਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਦਸਵੀਂ ਸ਼੍ਰੇਣੀ ਦਾ ਨਤੀਜਾ (Class X results) ਕੱਲ੍ਹ 12:15 ਵਜੇ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਰਚੂਅਲ ਮੀਟਿੰਗ ਰਾਹੀਂ ਐਲਾਨਿਆਂ ਜਾਵੇਗਾ | ਜਿਕਰਯੋਗ ਹੈ ਕਿ ਸਿੱਖਿਆ ਬੋਰਡ ਵੱਲੋਂ 28 ਜੂਨ ਨੂੰ 12ਵੀਂ ਕਲਾਸ (12th class result) ਦੀ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਗਿਆ ਸੀ ਜਿਸ ‘ਚ 96.96 ਫ਼ੀਸਦੀ ਵਿਦਿਆਰਥੀ ਪਾਸ ਹੋਏ |

Leave a Reply

Your email address will not be published. Required fields are marked *