ਚੰਡੀਗੜ੍ਹ, 23 ਫਰਵਰੀ 2022 : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਮਾਜ ਦੇ ਬੇਸਹਾਰਾ ਲੋਕਾਂ ਦੀ ਮਦਦ ਲਈ ਸਾਰਿਆਂ ਨੂੰ ਅੱਗੇ ਆਉਣ ਦੀ ਲੋੜ ਹੈ।ਪਿਛਲੇ ਦਿਨੀਂ ਉਹ ਚੰਡੀਗੜ੍ਹ ਸਥਿਤ ਬਲਾਇੰਡ ਇੰਸਟੀਚਿਊਟ ਵਿੱਚ ਪੁੱਜੇ ਅਤੇ ਨੇਤਰਹੀਣ ਬੱਚਿਆਂ ਨੂੰ ਆਪਣੇ ਹੱਥਾਂ ਨਾਲ ਖਾਣਾ ਵੰਡਿਆ। ਮੁੱਖ ਮੰਤਰੀ ਨੇ ਇਸ ਮੌਕੇ ਕੁਝ ਸਮਾਂ ਨੇਤਰਹੀਣ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਬਲਾਇੰਡ ਇੰਸਟੀਚਿਊਟ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਚੰਨੀ ਨੇ ਕਿਹਾ ਕਿ ਸੁਸਾਇਟੀ ਜਿੱਥੇ ਇੱਕ ਪਾਸੇ ਸਾਰੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਂਦੀ ਹੈ, ਉੱਥੇ ਹੀ ਸਮਾਜ ਨੂੰ ਨੇਤਰਹੀਣਾਂ ਦੀ ਮਦਦ ਲਈ ਆਪਣੇ ਉਪਰਾਲੇ ਜਾਰੀ ਰੱਖਣੇ ਚਾਹੀਦੇ ਹਨ। ਜੇਕਰ ਅਸੀਂ ਸਾਰੇ ਮਿਲ ਕੇ ਅਜਿਹੇ ਬੇਸਹਾਰਾ ਲੋਕਾਂ ਦੀ ਮਦਦ ਕਰਾਂਗੇ ਤਾਂ ਸਾਡਾ ਦੇਸ਼ ਅਤੇ ਸਮਾਜ ਤਰੱਕੀ ਵੱਲ ਵਧੇਗਾ ਅਤੇ ਅਜਿਹੇ ਲੋਕਾਂ ਦੀਆਂ ਸਮੱਸਿਆਵਾਂ ਵੀ ਹੱਲ ਹੋ ਜਾਣਗੀਆਂ।
ਨਵੰਬਰ 23, 2024 8:58 ਪੂਃ ਦੁਃ