Ferozepur

Ferozepur: ਬੀਐਸਐਫ ਵਲੋਂ ਅੱਤਵਾਦੀਆਂ ਦੀ ਸਾਜਸ਼ ਨਾਕਾਮ, ਹਥਿਆਰਾਂ ਨਾਲ ਭਰਿਆ ਬੈਗ ਕੀਤਾ ਬਰਾਮਦ

ਫ਼ਿਰੋਜ਼ਪੁਰ 28 ਅਕਤੂਬਰ 2022: ਭਾਰਤ-ਪਾਕਿਸਤਾਨ ਸਰਹੱਦ ‘ਤੇ ਭਾਰਤੀ ਸੀਮਾ ਸੁਰੱਖਿਆ ਬਲ (BSF) ਨੇ ਅੱਤਵਾਦੀਆਂ ਦੀ ਇੱਕ ਹੋਰ ਨਾਪਾਕ ਸਾਜਸ਼ ਨੂੰ ਨਾਕਾਮ ਕਰ ਦਿੱਤਾ ਹੈ | ਬੀਐਸਐਫ ਨੇ ਫ਼ਿਰੋਜ਼ਪੁਰ (Ferozepur) ਤੋਂ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ। ਜਿਸ ਵਿਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਪਾਕਿਸਤਾਨ ਪਾਸੋਂ ਇੱਕ ਡਰੋਨ ਰਾਹੀਂ ਇੱਥੇ ਪਹੁੰਚਾਇਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 136 ਬਟਾਲੀਅਨ ਵੱਲੋਂ ਫਿਰੋਜ਼ਪੁਰ ਸੈਕਟਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸਦੇ ਨਾਲ ਹੀ ਬੀਐਸਐਫ ਨੂੰ ਇਸ ਗਤੀਵਿਧੀਆਂ ਦੇ ਕੁਝ ਇਨਪੁਟ ਮਿਲੇ ਸਨ, ਜਿਸ ਤੋਂ ਬਾਅਦ ਇਹ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਸਨ। ਜ਼ੀਰੋ ਲਾਈਨ ਦੇ ਬਿਲਕੁਲ ਨੇੜੇ ਇੱਕ ਵੱਡਾ ਬੈਗ ਦੇਖਿਆ ਗਿਆ ਸੀ, ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਇਸ ਵਿਚ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਭਰਿਆ ਹੋਇਆ ਸੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।

Ferozepur

ਬੀਐਸਐਫ ਨੇ ਬੈਗ ਵਿੱਚੋਂ 3 ਏਕੇ-47 ਅਤੇ 6 ਖਾਲੀ ਮੈਗਜ਼ੀਨ, 5 ਐਮਪੀ-5 (ਮਿੰਨੀ ਏਕੇ-47) ਅਤੇ 5 ਖਾਲੀ ਮੈਗਜ਼ੀਨ, 3 ਪਿਸਤੌਲ ਅਤੇ 6 ਖਾਲੀ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਬੈਗ ਵਿੱਚੋਂ 30 ਬੋਰ ਦੀਆਂ 100 ਗੋਲੀਆਂ ਅਤੇ 5.56 ਐਮਐਮ ਦੀਆਂ 100 ਗੋਲੀਆਂ ਬਰਾਮਦ ਹੋਈਆਂ ਹਨ।

 

Scroll to Top