Faridkot police

ਪੁਲਿਸ ਦੇ ਹੱਥੇ ਚੜੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ, ਹਥਿਆਰ ਸਮੇਤ 4.40 ਲੱਖ ਰੁਪਏ ਬਰਾਮਦ

ਚੰਡੀਗੜ੍ਹ 29 ਦਸੰਬਰ 2022: ਫ਼ਰੀਦਕੋਟ ਪੁਲਿਸ (Faridkot police) ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਕਾਬੂ ਕੀਤੇ ਵਿਅਕਤੀਆਂ ਕੋਲੋਂ ਪੁਲਿਸ ਨੇ 4.40 ਲੱਖ ਰੁਪਏ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਕੋਲੋਂ 1 ਦੇਸੀ ਕੱਟਾ, 5 ਜਿੰਦਾ ਕਾਰਤੂਸ ਅਤੇ ਇੱਕ ਬੀਟ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਦੀ ਜਾਣਕਾਰੀ ਫਰੀਦਕੋਟ ਦੇ ਐਸਪੀ ਗਗਨੇਸ਼ ਕੁਮਾਰ ਨੇ ਦਿੱਤੀ ਹੈ।

Scroll to Top