Bir Davinder Singh

ਪੰਜ ਤੱਤਾਂ ’ਚ ਵਿਲੀਨ ਹੋਏ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਚੰਡੀਗੜ੍ਹ 03 ਜੁਲਾਈ 2023: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ (Bir Davinder Singh) ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਅੱਜ ਇਥੇ ਬਡੂੰਗਰ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਬੀਰ ਦਵਿੰਦਰ ਸਿੰਘ ਨੂੰ ਪਰਿਵਾਰ ਸਮੇਤ ਅਨੇਕਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ।

ਇਸ ਮੌਕੇ ਕਾਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਜਰਾ, ਐਮ ਐਲ ਏ ਅਜੀਤਪਾਲ ਸਿੰਘ ਕੋਹਲੀ ਪ੍ਰੇਮ ਸਿੰਘ ਚੰਦੂਮਾਜਰਾ ਦਲਜੀਤ ਚੀਮਾ , ਸਾਬਕਾ ਉੱਪ ਮੁੱਖ ਸੁਖਜਿੰਦਰ ਸਿੰਘ ਰੰਧਾਵਾ ਤੇ ਸ਼੍ਰੋਮਣੀ ਕਮੇਟੀ ਦਾ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸਮੇਤ ਅਨੇਕਾਂ ਹੋਰ ਸ਼ਖਸ਼ੀਅਤਾਂ ਮੌਜੂਦ ਸਨ |

Scroll to Top