ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ

ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ, ਦੇਸ਼ ਇੱਕ ਹੈ, ਕੋਈ ਵੀ ਇਸਨੂੰ ਵੱਖ ਨਹੀਂ ਕਰ ਸਕਦਾ :ਕੇਜਰੀਵਾਲ

ਚੰਡੀਗੜ੍ਹ ,26 ਅਗਸਤ 2021: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੱਤੀ ਹੈ।

ਕੇਜਰੀਵਾਲ ਨੇ ਕਿਹਾ, ‘ਮੈਂ ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ’ ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ , ਪਰ ਮੈਂ ਸਿਰਫ ਕੁਝ ਗੱਲਾਂ ਕਹਿਣਾ ਚਾਹੁੰਦਾ ਹਾਂ ਕਿ ਇੱਕ ਜਾਂ ਦੋ ਦਿਨ ਪਹਿਲਾਂ ਮੈਂ ਕਸ਼ਮੀਰ ਬਾਰੇ, ਦੇਸ਼ ਬਾਰੇ ਕੁਝ ਬਿਆਨ ਸੁਣੇ ਜਿਸ ਤੇ ਮੇਰਾ ਪੂਰਾ ਵਿਸ਼ਵਾਸ ਹੈ ਕਿ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਭਾਰਤ ਇੱਕ ਹੈ, ਕੋਈ ਵੀ ਸਾਨੂੰ ਵੱਖ ਨਹੀਂ ਕਰ ਸਕਦਾ |

ਇਹ ਵੀ ਪੜੋ :ਨਵਜੋਤ ਸਿੰਘ ਸਿੱਧੂ ਸਲਾਹਕਾਰਾਂ ਨੂੰ ਬਰਖਾਸਤ ਕਰੇ ,ਨਹੀਂ ਤਾਂ ਮੈਂ ਕਰਾਂਗਾ: ਹਰੀਸ਼ ਰਾਵਤ

ਕੇਜਰੀਵਾਲ ਨੇ ਕਿਹਾ, ‘ਪੰਜਾਬ ਇੱਕ ਸਰਹੱਦੀ ਸੂਬਾ ਹੈ, ਜੇ ਇੱਥੋਂ ਕੋਈ ਬਿਆਨ ਦਿੱਤਾ ਜਾਂਦਾ ਹੈ, ਤਾਂ ਇਸ ਨੂੰ ਬਹੁਤ ਸਾਵਧਾਨੀ ਅਤੇ ਜ਼ਿੰਮੇਵਾਰੀ ਨਾਲ ਦਿੱਤਾ ਜਾਣਾ ਚਾਹੀਦਾ ਹੈ। ਜਿਵੇਂ ਮੈਂ ਕਿਹਾ, ਅਸੀਂ ਇਨ੍ਹਾਂ ਚੀਜ਼ਾਂ ‘ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦੇ| ਅਸੀਂ ਇੱਕ ਅਜਿਹਾ ਪੰਜਾਬ ਬਣਾਉਣਾ ਚਾਹੁੰਦੇ ਹਾਂ ਜਿੱਥੇ ਖੁਸ਼ਹਾਲੀ ਅਤੇ ਸ਼ਾਂਤੀ ਹੋਵੇ, ਚਾਹੇ ਕੋਈ ਵੀ ਵਿਅਕਤੀ ਕਿਸੇ ਵੀ ਜਾਤ ਜਾਂ ਧਰਮ ਦਾ ਹੋਵੇ | ਇਹ ਸੂਬਾ ਸਭ ਦੇ ਵਿਕਾਸ ਲਈ ਹੈ |

ਮਹੱਤਵਪੂਰਨ ਗੱਲ ਇਹ ਹੈ ਕਿ ਕਾਂਗਰਸ ਨੇ ਵੀ ਸਿੱਧੂ ਦੇ ਸਲਾਹਕਾਰਾਂ ਦੇ ਬਿਆਨ ‘ਤੇ ਨਾਰਾਜ਼ਗੀ ਜਤਾਈ ਹੈ । ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰਾਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ ਅਤੇ ਜੇਕਰ ਉਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਬਰਖਾਸਤ ਕਰ ਦੇਵੇਗੀ।

ਇਹ ਵੀ ਪੜੋ :ਵੱਡੀ ਖ਼ਬਰ : ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ

Scroll to Top