ਚੰਡੀਗੜ੍ਹ 19 ਅਕਤੂਬਰ 2022: ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਤਿੰਨ ਮੁਲਜਮ ਕੁਲਦੀਪ, ਰਾਜਵੀਰ ਅਤੇ ਰਜਿੰਦਰ ਦਾ ਸੱਤ ਦਿਨਾਂ ਦੇ ਪੁਲਿਸ ਰਿਮਾਂਡ ਖ਼ਤਮ ਹੋਣ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਤਿੰਨਾਂ ਮੁਲਜਮਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।
ਜਿਕਰਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਏਜੀਟੀਐੱਫ (AGTF) ਅਤੇ ਐੱਸਆਈਟੀ ਨੇ ਸਾਂਝੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਕੁਲਦੀਪ, ਰਾਜਵੀਰ ਅਤੇ ਰਜਿੰਦਰ ਨੂੰ ਗ੍ਰਿਫਤਾਰ ਕੀਤਾ ਸੀ | ਜਿੱਥੇ 12 ਅਕਤੂਬਰ ਨੂੰ ਮਾਣਯੋਗ ਮਾਨਸਾ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 19 ਅਕਤੂਬਰ ਤੱਕ ਸੱਤ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ । ਪੁਲਿਸ ਮੁਤਾਬਕ ਇਹ ਤਿੰਨ ਮੁਲਜ਼ਮ ਦੀਪਕ ਟੀਨੂੰ ਦੇ ਭੱਜਣ ਦੀ ਯੋਜਨਾ ਨਾਲ ਜੁੜੇ ਹੋਏ ਹਨ |