Lawrence Bishnoi

ਐੱਨਆਈਏ ਦੀ ਹਿਰਾਸਤ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ, ਮਿਲਿਆ 10 ਦਿਨ ਦਾ ਰਿਮਾਂਡ

ਚੰਡੀਗੜ੍ਹ 24 ਨਵੰਬਰ 2022: ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਐੱਨਆਈਏ (NIA) ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ | ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁੱਖ ਮੁਲਜ਼ਮ ਲਾਰੈਂਸ ਸਾਢੇ 4 ਮਹੀਨਿਆਂ ਬਾਅਦ ਪੰਜਾਬ ਤੋਂ ਬਾਹਰ ਗਿਆ ਹੈ। ਰਾਸ਼ਟਰੀ ਜਾਂਚ ਏਜੰਸੀ ਨੇ ਵੀਰਵਾਰ ਸਵੇਰੇ ਬਿਸ਼ਨੋਈ ਨੂੰ ਯੂਏਪੀਏ ਤਹਿਤ ਹਿਰਾਸਤ ਵਿੱਚ ਲੈਣ ਤੋਂ ਬਾਅਦ ਅੱਜ ਉਸ ਨੂੰ ਵੀਡੀਓ ਕਾਨਫਰੰਸ ਰਾਹੀਂ ਐਨਆਈਏ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਐੱਨਆਈਏ ਨੂੰ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਨੂੰ ਦਿੱਤਾ ਹੈ।

ਐੱਨਆਈਏ (NIA) ਨੇ ਲਾਰੈਂਸ ‘ਤੇ ਅੱਤਵਾਦੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਦੋਸ਼ ਲਗਾਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਐੱਨਆਈਏ ਨੇ ਲਾਰੈਂਸ ਬਿਸ਼ਨੋਈ (Lawrence Bishnoi) ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜੋ ਕਿ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ’ਤੇ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਬਣਾਏ ਗਏ ਨਿਯਮ ਹਨ। ਐਨ.ਆਈ.ਏ. ਲਾਰੈਂਸ ਨੂੰ ਦਿੱਲੀ ਲੈ ਕੇ ਜਾਵੇਗੀ ਅਤੇ ਅੱਤਵਾਦੀ ਸਬੰਧਾਂ ਦੇ ਸਬੰਧ ‘ਚ ਉਸ ਤੋਂ ਪੁੱਛਗਿੱਛ ਕਰੇਗੀ।

ਸੂਤਰਾਂ ਮੁਤਾਬਕ ਕੇਂਦਰੀ ਖੁਫੀਆ ਏਜੰਸੀਆਂ ਨੇ ਗ੍ਰਹਿ ਮੰਤਰਾਲੇ ਨੂੰ ਇਨਪੁਟ ਦਿੱਤੇ ਹਨ ਕਿ ਕਈ ਗੈਂਗਸਟਰ ਅੱਤਵਾਦੀ ਸੰਗਠਨਾਂ ਦੇ ਸੰਪਰਕ ‘ਚ ਹਨ। ਭਾਰਤ ਸਰਕਾਰ ਨੇ ਇਨ੍ਹਾਂ ਸੰਗਠਨਾਂ ਨੂੰ ਅੱਤਵਾਦੀਆਂ ਦੀ ਸੂਚੀ ਵਿੱਚ ਪਾ ਦਿੱਤਾ ਹੈ। ਇਨ੍ਹਾਂ ਅੱਤਵਾਦੀ ਸੰਗਠਨਾਂ ਨਾਲ ਮਿਲ ਕੇ ਇਹ ਗੈਂਗਸਟਰ ਭਾਰਤ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਸਕਦੇ ਹਨ।

ਕੁਝ ਦਿਨ ਪਹਿਲਾਂ ਐੱਨਆਈਏ ਨੇ ਇਸ ਸਬੰਧੀ ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਵਿੱਚ ਇਨ੍ਹਾਂ ਗੈਂਗਸਟਰਾਂ ਦੇ ਘਰਾਂ ਵਿੱਚ ਛਾਪੇਮਾਰੀ ਵੀ ਕੀਤੀ ਸੀ। ਇੱਥੋਂ ਤੱਕ ਕਿ ਉਸ ਦੇ ਕੇਸ ਦੀ ਨੁਮਾਇੰਦਗੀ ਕਰ ਰਹੇ ਕੁਝ ਵਕੀਲਾਂ ’ਤੇ ਵੀ ਛਾਪੇ ਮਾਰੇ ਗਏ ਸਨ ।

Scroll to Top