Moga

ਮਲੋਟ ਪੁਲਿਸ ਨੂੰ ਮਿਲਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨਾਂ ਦਾ ਪੁਲਿਸ ਰਿਮਾਂਡ

ਚੰਡੀਗੜ੍ਹ 21 ਜੁਲਾਈ 2022: ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਇਕ ਕਤਲ ਦੇ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਪੁਲਿਸ (Maluot police) ਨੂੰ ਟਰਾਂਜਿਟ ਰਿਮਾਂਡ ਦਿੱਤਾ |

ਇਸਦੇ ਚੱਲਦੇ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਦਰ ਮਲੋਟ ‘ਚ 22 ਅਕਤੂਬਰ 2020 ਦਰਜ ਇਕ ਮਾਮਲੇ ਦੇ ਸੰਬੰਧ ‘ਚ ਲਾਰੈਂਸ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ ਹੈ | ਜਿੱਥੇ ਉਨ੍ਹਾਂ ਨੂੰ ਮਲੋਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਲਾਰੈਂਸ ਨੂੰ  7 ਦਿਨਾਂ  ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।

Scroll to Top