August 13, 2024 1:02 pm
Gaurav Yadav

ਗੌਰਵ ਯਾਦਵ ਹੀ ਰਹਿਣਗੇ ਪੰਜਾਬ ਪੁਲਿਸ ਦੇ DGP, ਵੀ.ਕੇ.ਭਾਵਰਾ ਨੂੰ ਸੌਂਪੀ ਇਹ ਜਿੰਮੇਵਾਰੀ

ਚੰਡੀਗੜ੍ਹ 02 ਸਤੰਬਰ 2022: ਪੰਜਾਬ ਪੁਲਿਸ ਵਿਭਾਗ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਈਪੀਐਸ ਅਧਿਕਾਰੀ ਗੌਰਵ ਯਾਦਵ (Gaurav Yadav) ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਬਣੇ ਰਹਿਣਗੇ। ਵੀ.ਕੇ.ਭਾਵਰਾ (VK Bhawra) ਜੋ ਕਿ 4 ਸਤੰਬਰ ਨੂੰ ਛੁੱਟੀ ਤੋਂ ਪਰਤ ਰਹੇ ਹਨ, ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵਿੱਚ ਤਾਇਨਾਤ ਕੀਤਾ ਜਾਵੇਗਾ। ਇਸਨੂੰ ਲੈ ਕੇ ‘ਆਪ’ ਦੀ ਮਾਨ ਸਰਕਾਰ ਨੇ ਤਿਆਰੀਆਂ ਕਰ ਲਈਆਂ ਹਨ|

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਅਜਿਹਾ ਕਰ ਚੁੱਕੀ ਹੈ।ਉਸ ਵੇਲੇ ਦਿਨਕਰ ਗੁਪਤਾ ਦੇ ਛੁੱਟੀ ‘ਤੇ ਜਾਣ ਤੋਂ ਬਾਅਦ ਇਕਬਾਲਪ੍ਰੀਤ ਸਹੋਤਾ ਨੂੰ ਪਹਿਲਾਂ ਡੀ.ਜੀ.ਪੀ. ਅਤੇ ਇਸ ਤੋਂ ਬਾਅਦ ਨਵਜੋਤ ਸਿੱਧੂ ਦੇ ਜ਼ੋਰ ਪਾਉਣ ‘ਤੇ ਸਿਧਾਰਥ ਚਟੋਪਾਧਿਆਏ ਨੂੰ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਸਥਾਈ ਡੀਜੀਪੀ ਦਿਨਕਰ ਗੁਪਤਾ ਨੂੰ ਇਸ ਨਿਗਮ ਵਿੱਚ ਲਾਇਆ ਗਿਆ ਸੀ। ਜਿਸ ਤੋਂ ਬਾਅਦ ਉਹ ਕੇਂਦਰ ਵਿੱਚ ਡੈਪੂਟੇਸ਼ਨ ’ਤੇ ਚਲੇ ਗਏ।