ਚੰਡੀਗੜ੍ਹ 18 ਨਵੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਅੱਜ ਅੱਤਵਾਦ ਫੰਡਿੰਗ ਦੇ ਖਿਲਾਫ ‘ਨੋ ਮਨੀ ਫਾਰ ਟੈਰਰ’ ਅੰਤਰਰਾਸ਼ਟਰੀ ਮੰਤਰੀ ਪੱਧਰੀ ਕਾਨਫਰੰਸ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ਇਹ ਕਾਨਫਰੰਸ ਭਾਰਤ ਵਿੱਚ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਅੱਤਵਾਦ ਨੇ ਸਾਡੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਪਰ ਅਸੀਂ ਬਹਾਦਰੀ ਨਾਲ ਇਸ ਦਾ ਮੁਕਾਬਲਾ ਕੀਤਾ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਤਵਾਦ ਖ਼ਿਲਾਫ਼ ਇਕਜੁਟਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਅਤੇ ਅੱਤਵਾਦੀ ਨਾਲ ਲੜਾਈ ਵੱਖ-ਵੱਖ ਹੈ। ਅੱਤਵਾਦੀ ਸੰਗਠਨਾਂ ਨੂੰ ਗਲੋਬਲ ਸਹਿਯੋਗ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਉਦੋਂ ਤੱਕ ਆਰਾਮ ਨਹੀਂ ਬੈਠਾਂਗੇ ਜਦੋਂ ਤੱਕ ਅੱਤਵਾਦ ਦਾ ਖਾਤਮਾ ਨਹੀਂ ਹੋ ਜਾਂਦਾ।
ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਅੱਤਵਾਦ ਗਰੀਬਾਂ ਅਤੇ ਸਥਾਨਕ ਆਰਥਿਕਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ। ਚਾਹੇ ਉਹ ਸੈਰ ਸਪਾਟਾ ਹੋਵੇ ਜਾਂ ਕਾਰੋਬਾਰੀ ਖੇਤਰ। ਇਸ ਕਾਰਨ ਲੋਕਾਂ ਦੀ ਰੋਜ਼ੀ-ਰੋਟੀ ਖੋਹੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਫੰਡਿੰਗ ਦੀ ਜੜ੍ਹ ‘ਤੇ ਹਮਲਾ ਕਰਨਾ ਬਹੁਤ ਜਰੂਰੀ ਹੈ |