ਚੰਡੀਗ੍ਹੜ 09 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਭਾਜਪਾ ਨੇ 156 ਸੀਟਾਂ ‘ਤੇ ਜਿੱਤ ਦਰਜ ਕਰਕੇ ਪੂਰਨ ਬਹੁਮਤ ਹਾਸਲ ਕੀਤਾ ਹੈ | ਇਸ ਦੌਰਾਨ ਮੁੱਖ ਮੰਤਰੀ ਭੂਪੇਂਦਰ ਪਟੇਲ (Bhupendra Patel) ਅੱਜ ਰਾਜਪਾਲ ਨੂੰ ਮਿਲਣਗੇ ਅਤੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣਗੇ। ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਨਾਲ-ਨਾਲ ਉਨ੍ਹਾਂ ਦਾ ਪੂਰਾ ਮੰਤਰੀ ਮੰਡਲ ਰਾਜਪਾਲ ਨੂੰ ਆਪਣੇ ਅਸਤੀਫ਼ੇ ਸੌਂਪੇਗੀ।
ਇਸ ਦਾ ਕਾਰਨ ਇਹ ਹੈ ਕਿ ਗੁਜਰਾਤ ਵਿਧਾਨ ਸਭਾ ਦਾ ਕਾਰਜਕਾਲ ਜਨਵਰੀ ਮਹੀਨੇ ਤੱਕ ਹੈ, ਇਸ ਲਈ ਮੁੱਖ ਮੰਤਰੀ ਦੇ ਨਾਲ-ਨਾਲ ਪੂਰੇ ਮੰਤਰੀ ਮੰਡਲ ਨੂੰ ਅਸਤੀਫਾ ਦੇਣਾ ਪਵੇਗਾ ਅਤੇ ਵਿਧਾਨ ਸਭਾ ਨੂੰ ਭੰਗ ਕਰਨਾ ਪਵੇਗਾ।ਭੂਪੇਂਦਰ ਪਟੇਲ 12 ਦਸੰਬਰ ਨੂੰ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਮੁੱਖ ਮੰਤਰੀ ਨੂੰ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਅਸਤੀਫਾ ਦੇਣਾ ਪਵੇਗਾ। ਉਸ ਤੋਂ ਬਾਅਦ ਉਨ੍ਹਾਂ ਦੀ ਪੂਰੀ ਕੈਬਨਿਟ ਦਾ ਗਠਨ ਕੀਤਾ ਜਾਵੇਗਾ।