Gulzar Inder Singh Chahal

ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਕ੍ਰਿਕਟ ਐਸੋਸੀਏਸ਼ਨ (Punjab Cricket Association) ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ (Gulzar Inder Singh Chahal) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਤੁਹਾਨੂੰ ਦੱਸ ਦੇਈਏ ਕਿ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਪੀਸੀਏ ਵਿੱਚ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਜਾਂਚ ਦੀ ਮੰਗ ਕੀਤੀ ਸੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਪੀਸੀਏ ਦੇ ਮੁੱਖ ਸਲਾਹਕਾਰ ਹੋਣ ਦੇ ਨਾਤੇ ਇਸ ਮੁੱਦੇ ਨੂੰ ਉਠਾਉਣਾ ਉਨ੍ਹਾਂ ਦਾ ਫਰਜ਼ ਹੈ। ਬੀਸੀਸੀਆਈ ਨੂੰ ਹਰਭਜਨ ਸਿੰਘ ਦੀ ਚਿੱਠੀ ਤੋਂ ਬਾਅਦ ਹੀ ਗੁਲਜ਼ਾਰ ਇੰਦਰ ਸਿੰਘ ਚਾਹਲ ਵਿਵਾਦਾਂ ਵਿੱਚ ਘਿਰ ਗਏ ਅਤੇ ਆਖਰਕਾਰ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਜਿਕਯੋਗ ਹੈ ਕਿ ਬੀਤੇ ਦਿਨੀ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਬੋਰਡ ਆਫ ਕੰਟਰੋਲ ਫਾਰ ਕ੍ਰਿਕਟ ਇਨ ਇੰਡੀਆ (Control for Cricket in India) ਨੂੰ ਕਿਹਾ ਸੀ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਹਿਲ ਦੇ ਖਿਲਾਫ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਡੂੰਘਾਈ ਨਾਲ ਨਿਰਪੱਖ ਜਾਂ ਸੀ ਬੀ ਆਈ ਜਾਂਚ ਕਰਵਾਈ ਜਾਵੇ।

ਬੀ ਸੀ ਸੀ ਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਤੇ ਸਕੱਤਰ ਜੈ ਸ਼ਾਹ ਨੂੰ ਲਿਖੇ ਵੱਖੋ ਵੱਖ ਪੱਤਰਾਂ ਵਿਚ ਸਾਬਕਾ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਹੋਏ ਭਾਰਤ-ਆਸਟਰੇਲੀਆ ਮੈਚ ਦੌਰਾਨ ਹੋਏ ਘਟਾਲੇ ਦੀ ਵੱਖਰੇ ਤੌਰ ’ਤੇ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਲਾਜ਼ਮੀ ਹੈ ਤਾਂ ਜੋ ਪੀ ਸੀ ਏ ਦੇ ਕੰਮਕਾਜ ਵਿਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਜਾ ਸਕੇ ਅਤੇ ਇਸਦੇ ਨਾਲ ਹੀ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਦਾ ਚੰਗਾ ਭਵਿੱਖ ਯਕੀਨੀ ਬਣਾਇਆ ਜਾ ਸਕੇ

Scroll to Top