ਹਰਦੀਪ ਸਿੰਘ ਬੁਟਰੇਲਾ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

Hardeep Singh Butrela

ਚੰਡੀਗੜ੍ਹ, 9 ਮਈ 2024: ਲੋਕ ਸਭਾ ਚੋਣਾਂ 2024 ਦਰਮਿਆਨ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ | ਅਕਾਲੀ ਦਲ ਤੋਂ ਅਸਤੀਫਾ ਦੇ ਚੁੱਕੇ ਹਰਦੀਪ ਸਿੰਘ ਬੁਟਰੇਲਾ (Hardeep Singh Butrela) ਅੱਜ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ |

ਜਿਕਰਯੋਗ ਹੈ ਕਿ ਅਕਾਲੀ ਦਲ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਨਾਇਆ ਸੀ | ਹੁਣ ਹਰਦੀਪ ਸਿੰਘ ਬੁਟਰੇਲਾ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ‘ਚ ਸ਼ਮੂਲੀਅਤ ਕੀਤੀ ਹੈ । ਹਰਦੀਪ ਸਿੰਘ ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਨ | ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਦਾ ‘ਆਪ’ ‘ਚ ਸਵਾਗਤ ਕੀਤਾ |

Leave a Reply

Your email address will not be published. Required fields are marked *