Harish Singla

ਹਰੀਸ਼ ਸਿੰਗਲਾ ਨੂੰ 16 ਮਈ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ

ਮਾਣਯੋਗ ਅਦਾਲਤ ਵੱਲੋਂ ਹਰੀਸ਼ ਸਿੰਗਲਾ ਅਤੇ ਸ਼ੰਕਰ ਭਾਰਦਵਾਜ ਨੂੰ 16-5-2022 ਤਕ ਜੁਡੀਸ਼ੀਅਲ ਕਸਟਡੀ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ ਉੱਥੇ ਹੀ ਗੱਗੀ ਪੰਡਤ ਨੂੰ ਅਦਾਲਤ ਵੱਲੋਂ ਦੋ ਦਿਨ ਪੁਲੀਸ ਰਿਮਾਂਡ ਤੇ ਭੇਜਿਆ ਗਿਆ  

ਪਟਿਆਲਾ 02 ਮਈ 2022: (Patiala violence case) ਪਟਿਆਲਾ ਦੇ ਇਤਿਹਾਸਕ ਕਾਲੀ ਮਾਤਾ ਮੰਦਰ ਵਿਖੇ ਹੋਈ ਇਸ ਘਟਨਾ ਤੋਂ ਬਾਅਦ ਪਟਿਆਲਾ ਪੁਲੀਸ ਵੱਲੋਂ ਹਰੀਸ਼ ਸਿੰਗਲਾ (Harish Singla) ਬਲਜਿੰਦਰ ਪਵਨ ਪ੍ਰਵਾਨਾ ਗੱਗੀ ਪੰਡਤ ਸ਼ੰਕਰ ਭਾਰਦਵਾਜ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪਟਿਆਲਾ ਤੋਂ ਸ਼ਿਵ ਸੈਨਾ ਬਾਲ ਠਾਕਰੇ ਦੇ ਪ੍ਰਧਾਨ ਹਰੀਸ਼ ਸਿੰਗਲਾ ਨੂੰ ਵੀ ਗ੍ਰਿਫਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ | ਅਦਾਲਤ ਵੱਲੋਂ ਉਨ੍ਹਾਂ ਨੂੰ ਦੋ ਦਿਨਾ ਪੁਲਸ ਰਿਮਾਂਡ ਤੇ ਭੇਜਿਆ ਗਿਆ ਸੀ

ਉੱਥੇ ਹੀ ਇਸ ਮਾਮਲੇ ਸਬੰਧੀ ਪਰਵਿੰਦਰ ਪਰਵਾਨਾ ਨੂੰ ਵੀ ਅਦਾਲਤ ਵੱਲੋਂ ਚਾਰ ਦਿਨਾ ਪੁਲਸ ਰਿਮਾਂਡ ਤੇ ਭੇਜਿਆ ਗਿਆ ਪਟਿਆਲਾ ਵਿੱਚ ਹੋਈ ਹਿੰਸਕ ਘਟਨਾ ਦੇ ਮਾਮਲੇ ਨੂੰ ਲੈ ਕੇ ਅੱਜ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹਰੀਸ਼ ਸਿੰਗਲਾ ਨੂੰ ਪਟਿਆਲਾ ਪੁਲਸ ਵੱਲੋਂ ਇਕ ਵਾਰ ਫਿਰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ |

ਇਸ ਦੌਰਾਨ ਮਾਣਯੋਗ ਅਦਾਲਤ ਵੱਲੋਂ ਹਰੀਸ਼ ਸਿੰਗਲਾ ਤੇ ਸ਼ੰਕਰ ਭਾਰਦਵਾਜ ਨੇ 16 ਫਰਵਰੀ ਤੱਕ ਜੁਡੀਸ਼ੀਅਲ ਕਸਟਡੀ ਵਿਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਨੇ ਉੱਥੇ ਹੀ ਗੱਗੀ ਪੰਡਿਤ ਨੂੰ ਦੋ ਦਿਨਾ ਪੁਲਸ ਰਿਮਾਂਡ ਤੇ ਭੇਜਿਆ ਗਿਆ ਦੱਸ ਦੇਈਏ ਕਿ ਪਟਿਆਲਾ ਪੁਲਿਸ ਵੱਲੋਂ ਹਰੀਸ਼ ਸਿੰਗਲਾ ਨੂੰ ਸਾਲਾਸਰ ਲਿਜਾ ਕੇ ਉਥੋਂ ਕੁਝ ਵਿਅਕਤੀਆਂ ਦੀ ਪਛਾਣ ਲਈ ਦੀ ਮਾਣਯੋਗ ਅਦਾਲਤ ਵਿਚ ਉਨ੍ਹਾਂ ਦਾ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ

Scroll to Top