ਚੰਡੀਗੜ੍ਹ 17 ਮਾਰਚ 2022: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਕੱਢ ਦਿੱਤਾ ਸੀ।ਇਸਦੇ ਚੱਲਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਉਹਨਾਂ ਦੇ ਸਾਥੀਆਂ ਨੇ ਅੱਜ ਆਪਣੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਉਣ ਦਾ ਐਲਾਨ ਕੀਤਾ।ਇਹ ਐਲਾਨ ਇਕ ਪ੍ਰੈੱਸ ਕਾਨਫ਼ਰੰਸ ‘ਚ ਕੀਤਾ ਗਿਆ।
ਬੀਤੇ ਦਿਨ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਕਾਲਕਾ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਬਿਆਨ ਦਿੱਤੇ ਜਾ ਰਹੇ ਸਨ। ਜਿਸ ਨੂੰ ਮੁੱਖ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਬਿਆਨਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗੀ। ਇਹ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ਦੇ ਖਿਲਾਫ ਹੈ।