ਚੰਡੀਗੜ੍ਹ 07 ਸਤੰਬਰ 2022: ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਵਾਦ ਇਕ ਵਾਰ ਫਿਰ ਭਖ ਚੁੱਕਾ ਹੈ | ਜਿਸਦੇ ਚੱਲਦੇ ਦੋਵੇਂ ਸੂਬਿਆਂ ਦੇ ਮੰਤਰੀਆਂ ਵਲੋਂ ਬਿਆਨ ਦਿੱਤੇ ਜਾ ਰਹੇ ਹਨ | ਬੀਤੇ ਦਿਨ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਜਿਸ ‘ਚ ਦੋਸ਼ ਲਾਇਆ ਕਿ ਪੰਜਾਬ ਇਸ ‘ਚ ਸਹਿਯੋਗ ਨਹੀਂ ਕਰ ਰਿਹਾ | ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਕੇਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ |
ਇਸਦੇ ਚੱਲਦੇ ਹੁਣ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਨੇ (SYL) ਨਹਿਰੀ ਪਾਣੀ ‘ਤੇ ਸੂਬੇ ਦੇ ਦਾਅਵੇ ਨੂੰ ਇਕ ਵਾਰ ਫਿਰ ਦੁਹਰਾਇਆ ਹੈ। ਮੁੱਖ ਮੰਤਰੀ ਖੱਟਰ ਨੇ ਕਿਹਾ ਕਿ ਐਸਵਾਈਐਲ ਦੇ ਪਾਣੀ ‘ਤੇ ਹਰਿਆਣਾ ਦੇ ਲੋਕਾਂ ਦਾ ਹੱਕ ਹੈ ਅਤੇ ਉਹ ਕਿਸੇ ਵੀ ਕੀਮਤ ‘ਤੇ ਇਸ ‘ਤੇ ਆਪਣਾ ਦਾਅਵਾ ਨਹੀਂ ਛੱਡਣਗੇ।
ਮੁੱਖ ਮੰਤਰੀ ਖੱਟਰ ਨੇ ਇੱਕ ਪਾਸੇ ਤਾਂ ਸਾਨੂੰ ਇਹ ਪਾਣੀ ਨਹੀਂ ਮਿਲ ਰਿਹਾ, ਦੂਜੇ ਪਾਸੇ ਦਿੱਲੀ ਵਲੋਂ ਸਾਡੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ SYL ਮੁੱਦੇ ਦਾ ਹੱਲ ਜਲਦੀ ਤੋਂ ਜਲਦੀ ਕੱਢਣਾ ਬਹੁਤ ਜਰੂਰੀ ਹੈ | ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਐਸਵਾਈਐਲ ਨਹਿਰ ਮੁਕੰਮਲ ਨਾ ਹੋਣ ਕਾਰਨ ਰਾਵੀ, ਸਤਲੁਜ ਅਤੇ ਬਿਆਸ ਦਾ ਵਾਧੂ ਪਾਣੀ ਪਾਕਿਸਤਾਨ ਨੂੰ ਜਾ ਰਿਹਾ ਹੈ।