amritsar

Amritsar: ਸ੍ਰੀ ਹਰਿਮੰਦਰ ਸਾਹਿਬ ‘ਚ ਬੇਅਦਬੀ ਦੀ ਘਟਨਾ ਤੋਂ ਬਾਅਦ ਸੂਬੇ ਵਿੱਚ ਹਾਈ ਅਲਰਟ ਜਾਰੀ

ਚੰਡੀਗੜ੍ਹ 19 ਦਸੰਬਰ 2021: ਸ੍ਰੀ ਹਰਿਮੰਦਰ ਸਾਹਿਬ ( Shri Harmandir sahib) ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ (Punjab Police) ਨੇ ਪੂਰੇ ਸੂਬੇ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਹੈ |ਹਾਈ ਅਲਰਟ ਜਾਰੀ ਕਰਦਿਆਂ ਸਾਰ ਸਾਰੇ ਐੱਸ. ਐੱਸ. ਪੀਜ਼ ਨੂੰ ਕਾਨੂੰਨ ਵਿਵਸਥਾ ਬਣਾਏ ਰੱਖਣ ਦੇ ਹੁਕਮ ਦਿੱਤੇ ਗਏ ਹਨ। ਘਟਨਾ ਸਬੰਧੀ ਰਾਜ ਭਰ ’ਚ ਨਜ਼ਰ ਰੱਖਣ ਅਤੇ ਰੋਜ਼ਾਨਾ ਰਿਪੋਰਟ ਡੀ. ਜੀ. ਪੀ. ਮੁੱਖ ਦਫ਼ਤਰ ਨੂੰ ਭੇਜਣ ਨੂੰ ਕਿਹਾ ਗਿਆ ਹੈ।

ਕੱਲ੍ਹ ਸ਼ਾਮ ਸ੍ਰੀ ਹਰਿਮੰਦਰ ਸਾਹਿਬ  ( Shri Harmandir sahib) ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਵਲੋਂ ਮੁੱਖ ਭਵਨ ਵਿਖੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋਣ ‘ਤੇ ਉਸ ਨੂੰ ਮੌਕੇ ‘ਤੇ ਮੌਜੂਦ ਸੇਵਾਦਾਰਾਂ ਵਲੋਂ ਕਾਬੂ ਕੀਤੇ ਜਾਣ ਦੀ ਸੂਚਨਾ ਸੀ । ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਨੂੰ ਪੌਣੇ ਕੁ ਛੇ ਵਜੇ ਦੇ ਕਰੀਬ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਰਹਿਰਾਸ ਸਾਹਿਬ ਦਾ ਪਾਠ ਕਰ ਰਹੇ ਸਨ, ਤਾਂ ਇੱਕ ਵਿਅਕਤੀ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ਵਾਲੇ ਖ਼ੇਤਰ ਵਿਚ ਦਾਖ਼ਲ ਹੋ ਗਿਆ ਤੇ ਉੱਥੇ ਪਏ ਸ਼ਸਤਰ ਚੁੱਕਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਉਹ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਨੇੜੇ ਪੈਰ ਰੱਖਣ ਲਈ ਪਹੁੰਚਿਆ ਤਾਂ ਟਾਸਕ ਫੋਰਸ ਦੇ ਅਧਿਕਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ। ਬਾਅਦ ਵਿਚ ਉਸ ਨੂੰ ਐੱਸ.ਜੀ.ਪੀ.ਸੀ.ਦੇ ਦਫ਼ਤਰ ਲਿਜਾਇਆ ਗਿਆ ਅਤੇ ਉੱਥੇ ਭੜਕੀ ਭੀੜ ਨੇ ਉਸ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ।

Scroll to Top