ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ | ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਕੁਝ ਸ਼ਰਤਾਂ ‘ਤੇ ਜ਼ਮਾਨਤ ਦਿੱਤੀ ਹੈ | ਇਨ੍ਹਾਂ ‘ਚ ਮਜੀਠੀਆ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਨਾ ਹੋਵੇਗਾ, ਬੁਲਾਏ ਜਾਣ ‘ਤੇ ਹੇਠਲੀ ਅਦਾਲਤ ਵਿਚ ਪੇਸ਼ ਹੋਣਾ ਪਵੇਗਾ ਅਤੇ ਦੋ ਲੱਖ ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਮਿਲੀ ਹੈ |
ਨਵੰਬਰ 23, 2024 5:26 ਪੂਃ ਦੁਃ