ਚੰਡੀਗੜ੍ਹ, 28 ਮਾਰਚ 2023: ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਸਰਕਾਰ ਨੇ ਮਾਮਲੇ ਦੀ ਸਟੇਟਸ ਰਿਪੋਰਟ ਦਾਇਰ ਕੀਤੀ ਸੀ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ ਹੋਈ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲ ਸਕੀ ਸੀ।
ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ (Sundar Sham Arora) ਨੇ ਇਸ ਤੋਂ ਪਹਿਲਾਂ ਪੰਜਾਬ ਦੀ ਮੋਹਾਲੀ ਦੀ ਜ਼ਿਲਾ ਅਦਾਲਤ ‘ਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਪਟੀਸ਼ਨ ਨੂੰ ਰੱਦ ਕਰਦਿਆਂ ਅਰੋੜਾ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ। ਇਸ ਤੋਂ ਬਾਅਦ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।