Kangra

Himachal Pradesh: ਕਾਂਗੜਾ ਪਹੁੰਚੇ ਅਰਵਿੰਦ ਕੇਜਰੀਵਾਲ, ਸ਼ਾਹਪੁਰ ਵਿਖੇ ਜਨ ਸਭਾ ਨੂੰ ਕਰਨਗੇ ਸੰਬੋਧਨ

ਚੰਡੀਗੜ੍ਹ 23 ਅਪ੍ਰੈਲ 2022: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਰੈਲੀ ਕਰਨ ਲਈ ਕਾਂਗੜਾ ਪਹੁੰਚ ਚੁੱਕੇ ਹਨ | ਇਸ ਦੌਰਾਨ ਅਰਵਿੰਦ ਕੇਜਰੀਵਾਲ ਕਾਂਗੜਾ (Kangra) ਦੇ ਸ਼ਾਹਪੁਰ ਵਿਖੇ ਰੈਲੀ ਕਰਨਗੇ।ਇਸਦੇ ਨਾਲ ਹੀ ਵਿਧਾਨ ਸਭਾ ਹਲਕਾ ਸ਼ਾਹਪੁਰ ਦੇ ਚੰਬੀ ਮੈਦਾਨ ‘ਚ ਜਨ ਸਭਾ ਅਤੇ ਸੰਸਦੀ ਹਲਕੇ ਦੇ ਆਮ ਆਦਮੀ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ ਨੂੰ ਸੰਬੋਧਨ ਕਰਨਗੇ।

ਜਿਕਰਯੋਗ ਹੈ ਕਿ ਕੇਜਰੀਵਾਲ ਦੇ ਦੌਰੇ ਨੂੰ ਲੈ ਕੇ ਪਾਰਟੀ ਅਧਿਕਾਰੀ ਅਤੇ ਵਰਕਰ ਪਿਛਲੇ ਕਈ ਦਿਨਾਂ ਤੋਂ ਰੁੱਝੇ ਹੋਏ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦਾ ਇੱਕ ਮਹੀਨੇ ਵਿੱਚ ਹਿਮਾਚਲ ਪ੍ਰਦੇਸ਼ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ 6 ਅਪ੍ਰੈਲ ਨੂੰ ਉਨ੍ਹਾਂ ਨੇ ਮੰਡੀ ‘ਚ ਰੋਡ ਸ਼ੋਅ ਵੀ ਕੀਤਾ ਸੀ। ‘ਆਪ’ ਦੇ ਸੂਬਾ ਚੋਣ ਇੰਚਾਰਜ ਸਤਿੰਦਰ ਜੈਨ ਨੇ ਕਿਹਾ ਕਿ ਹਿਮਾਚਲ ਵਿੱਚ ਕਾਂਗਰਸ ਅਤੇ ਭਾਜਪਾ ਦੇ ਕੌਮੀ ਪੱਧਰ ਦੇ ਆਗੂ ਸ਼ਾਮਲ ਹਨ |

Scroll to Top