ਚੰਡੀਗੜ੍ਹ 15 ਅਗਸਤ 2022: ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਦਾ ਕਹਿਰ ਜਾਰੀ ਹੈ | ਹਿਮਾਚਲ ਦੇ ਕਿ ਇਲਾਕਿਆ ‘ਚ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ | ਇਸਦੇ ਨਾਲ ਹੀ ਟੂਰਿਸਟ ਸਿਟੀ ਮਨਾਲੀ (Manali) ‘ਚ ਇਕ ਵਾਰ ਫਿਰ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੋਲਾਂਗ ਪਿੰਡ ਨੂੰ ਜੋੜਨ ਵਾਲਾ ਇੱਕੋ ਇੱਕ ਅਸਥਾਈ ਪੁਲ ਟੁੱਟ ਗਿਆ।
ਹਿਮਾਚਲ ‘ਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਬਾਅਦ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਅਚਾਨਕ ਵਧ ਗਿਆ ਅਤੇ ਇਸ ਤੋਂ ਬਾਅਦ ਇਹ ਪੁਲ ਤਾਸ਼ ਦੇ ਪੱਤਿਆਂ ਵਾਂਗ ਵਹਿ ਗਿਆ। ਇਸ ਦੇ ਨਾਲ ਹੀ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਪੁਲ ਦੇ ਡਿੱਗਣ ਨਾਲ ਦੋ ਬੱਚੇ ਵੀ ਦਰਿਆ ਦੇ ਤੇਜ਼ ਵਹਾਅ ਵਿੱਚ ਬਹਿਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਸੂਚਨਾ ਮਿਲਦੇ ਹੀ ਪਾਸੇ ਮਨਾਲੀ ਪ੍ਰਸ਼ਾਸਨ ਵੀ ਮੌਕੇ ‘ਤੇ ਰਵਾਨਾ ਹੋ ਗਿਆ ਹੈ ਅਤੇ ਹਰ ਸੰਭਵ ਰਾਹਤ ਅਤੇ ਬਚਾਅ ਕੰਮ ਕੀਤਾ ਜਾ ਰਿਹਾ ਹੈ। ਫਿਲਹਾਲ ਨਦੀ ‘ਚ ਡੁੱਬਣ ਵਾਲੇ ਲੋਕਾਂ ਦੀ ਪਛਾਣ ਨਹੀਂ ਹੋ ਸਕੀ ਹੈ।