ਗੁਰਦਾਸਪੁਰ, 26 ਜਨਵਰੀ 2023: 26 ਜਨਵਰੀ 74ਵੇਂ ਗਣਤੰਤਰ ਦਿਵਸ ਦੇ ਮੌਕੇ ਪੰਜਾਬ ਦੇ ਪੀਡਬਲਿਊਡੀ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਰਾਉਣ ਦੀ ਰਸਮ ਅਦਾ ਕੀਤੀ ਗਈ ਸੀ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਅਕਰਸ਼ਕ ਦੇਸ਼ ਭਗਤੀ ਦੇ ਅਤੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ , ਜਿਸ ਤੋਂ ਬਾਅਦ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਜਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ 27 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜਨਵਰੀ 18, 2025 4:31 ਬਾਃ ਦੁਃ