Baljit Singh Daduwal

HSGPC ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 12 ਅਗਸਤ 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਨੂੰ ਪੰਜਾਬ ਦੇ ਨਵ-ਨਿਯੁਕਤ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਬਦਲਣ ਦੀ ਮੰਗ ਕੀਤੀ |

ਉਨ੍ਹਾਂ ਕਿਹਾ ਕਿ ਏਜੀ ਵਿਨੋਦ ਘਈ ਬੇਅਦਬੀ ਮਾਮਲੇ ਨੂੰ ਲੈ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੇਸ ਦੀ ਪੈਰਵੀ ਕਰ ਰਹੇ ਹਨ | ਇਸਦੇ ਨਾਲ ਹੀ ਦਾਦੂਵਾਲ ਨੇ ਕੇਂਦਰ ਸਰਕਾਰ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਹੈ।

Scroll to Top