Mela Maghi

ਮੈਨੂੰ ਡਰ ਕਿ ਪੰਜਾਬ ‘ਚ ਕੀਤੇ ਸਿਵਲ ਜੰਗ ਜਿਹੇ ਹਾਲਾਤ ਨਾ ਬਣ ਜਾਣ: ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ 10 ਜਨਵਰੀ 2023: ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ (Mela Maghi) ਮੌਕੇ ਸ੍ਰੋਮਣੀ ਅਕਾਲੀ ਦਲ ਵੱਲੋਂ 14 ਜਨਵਰੀ ਨੂੰ ਕੀਤੀ ਜਾ ਰਹੀ ਕਾਨਫਰੰਸ਼ ਦੇ ਸੰਬੰਧ ਵਿਚ ਅੱਜ ਸੁਖਬੀਰ ਸਿੰਘ ਬਾਦਲ ਨੇ ਕਾਨਫਰੰਸ਼ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 14 ਜਨਵਰੀ ਦੀ ਮਾਘੀ ਦੀ ਵਿਸ਼ਾਲ ਕਾਨਫਰੰਸ਼ ਕੀਤੀ ਜਾ ਰਹੀ ਹੈ।

ਇਹ ਕਾਨਫਰੰਸ਼ ਸਾਬਤ ਕਰ ਦੇਵੇਗੀ ਕਿ ਪੰਜਾਬ ਦੀ ਵਾਰਿਸ਼ ਪਾਰਟੀ ਇਕੱਲੀ ਸ਼੍ਰੋਮਣੀ ਅਕਾਲੀ ਦਲ ਹੈ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਤੇ ਸਵਾਲ ਚੁੱਕਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਪੰਜਾਬ ਦਾ ਸਭ ਤੋਂ ਵੱਡਾ ਨੁਕਸਾਨ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਤੱਕ ਸਭ ਤੋਂ ਵੱਡੇ ਦੰਗੇ ਕਾਂਗਰਸ ਨੇ ਕਰਵਾਏ ਹਨ।

ਪੀਸੀਐਸ ਅਫ਼ਸਰਾਂ ਦੀ ਹੜਤਾਲ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਜਿਸ ਤਰ੍ਹਾਂ ਢਾਂਚਾ ਹਿੱਲ ਰਿਹਾ ਇਹ ਡਰ ਬਣਿਆ ਹੋਇਆ ਹੈ ਕਿ ਪੰਜਾਬ ਵਿਚ ਸਿਵਲ ਵਾਰ ਦੇ ਵਰਗਾ ਮਾਹੌਲ ਨਾ ਹੋ ਜਾਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਪੰਜਾਬ ਸੰਭਾਲਿਆ ਹੀ ਨਹੀਂ ਜਾ ਰਿਹਾ। ਲਤੀਫ਼ਪੁਰਾ ਅਤੇ ਜ਼ੀਰਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਿਲਚਸਪੀ ਹੈ | ਜਿਸ ਕਾਰਨ ਉੱਥੇ ਲੋਕਾਂ ਨਾਲ ਧੱਕਾ ਹੋ ਰਿਹਾ ਹੈ।

ਉਹਨਾਂ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਵਕੀਲਾਂ ਦੀ ਨਿਯੁਕਤੀ ‘ਤੇ ਸਵਾਲ ਖੜ੍ਹੇ ਕਰਦਿਆ ਕਿਹਾ ਕਿ ਇਹਨਾਂ ਵਿਚੋਂ ਜਿਆਦਾਤਰ ਦਿੱਲੀ ਨਾਲ ਸਬੰਧਿਤ ਹਨ। ਹੋਲੀ-ਹੋਲੀ ਸਭ ਕੁਝ ਦਿੱਲੀ ਦੇ ਅਧੀਨ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਬੀਬੀ ਜੰਗੀਰ ਕੌਰ ਅਤੇ ਜਗਮੀਤ ਸਿੰਘ ਬਰਾੜ ਨੂੰ ਸ੍ਰੋਮਣੀ ਅਕਾਲੀ ਦਲ ਸੰਯੁਕਤ ਵਿਚ ਜਾਣ ‘ਤੇ ਵਧਾਈ ਦਿੱਤੀ।

Scroll to Top