ਚੰਡੀਗੜ੍ਹ, 12 ਫਰਵਰੀ 2022 : ਵਿਧਾਨ ਸਭਾ ਚੋਣਾਂ ਨੂੰ ਲੈ ਗਏ ਜਿਥੇ ਹਰ ਇਕ ਸਿਆਸੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਭਾਜਪਾ ਵਲੋਂ ਅੱਜ ਆਪਣਾ ਮੈਨੀਫੈਸਟੋ ਪੱਤਰ ਜਾਰੀ ਕਰਨਾ ਹੈ ਜਿਸ ਦੇ ਚਲਦੇ ਭਾਜਪਾ ਦੇ ਮੰਤਰੀ ਹਰਦੀਪ ਪੁਰੀ ਅੰਮ੍ਰਿਤਸਰ ਪਹੁੰਚੇ ਤੇ ਉਹ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਨਤਮਸਤਕ ਹੋਏ |
ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਭਾਜਪਾ ਦਾ ਪੰਜਾਬ ਲਈ ਚੋਣ ਮੈਨੀਫੈਸਟੋ ਪੱਤਰ ਜਾਰੀ ਕਰਨਾ ਹੈ ਜਿਸ ਲਈ ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਫਿਰ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਨਤਮਸਤਕ ਹੋਏ |
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਕਰਨਾ ਹੈ ਜਿਸ ਲਈ ਉਹ ਅੱਜ ਗੁਰੂ ਘਰ ਆ ਕੇ ਨਤਮਸਤਕ ਹੋਏ ਹਨ ਤੇ ਗੁਰੂ ਦਾ ਆਸ਼ੀਰਵਾਦ ਦਿੱਤਾ |
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਜਿਸਨੂੰ ਕਿ ਕਾਂਗਰਸ ਗ਼ਰੀਬ ਮੁੱਖਮੰਤਰੀ ਦੱਸ ਰਹੀ ਹੈ ਅਤੇ ਹੁਣ ਉਸ ਦੀ ਗ਼ਰੀਬੀ ਬਾਰੇ ਸਾਰਾ ਖੁਲਾਸਾ ਹੋ ਚੁੱਕਾ ਹੈ ਅਤੇ ਮੈਂ ਅਰਦਾਸ ਕਰਦਾ ਹਾਂ ਕਿ ਚਰਨਜੀਤ ਸਿੰਘ ਚੰਨੀ ਵਰਗਾ ਗ਼ਰੀਬ ਸਾਡੇ ਦੇਸ਼ ਦਾ ਹਰ ਇੱਕ ਨਾਗਰਿਕ ਹੋਵੇ |
ਇਸਦੇ ਨਾਲ ਹੀ ਬੋਲਦੇ ਉਨ੍ਹਾਂ ਨੇ ਕਿਹਾ ਕਿ ਅਗਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਦੀ ਅਤੇ ਪੰਜਾਬ ਵਿੱਚ ਹਰ ਤਰ੍ਹਾਂ ਦਾ ਮਾਫ਼ੀਆ ਬੰਦ ਕਰ ਦਿੱਤਾ ਜਾਵੇਗਾ ਤੇ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਬਣਾਵਾਂਗੇ
ਜ਼ਿਕਰਯੋਗ ਹੈ ਕਿ ਲਗਾਤਾਰ ਹੀ ਭਾਜਪਾ ਵਲੋਂ ਆਪਣੇ ਹੁਣ ਸਟਾਰ ਪ੍ਰਚਾਰਕ ਤੇ ਮੰਤਰੀ ਪੰਜਾਬ ਭੇਜੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਉਮੀਦਵਾਰਾਂ ਦੇ ਹੱਕ ਚ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਦੂਜੇ ਪਾਸੇ ਅੱਜ ਭਾਜਪਾ ਵੱਲੋਂ ਆਪਣਾ ਚੋਣ ਮੈਨੀਫੈਸਟੋ ਵੀ ਜਾਰੀ ਕੀਤਾ ਜਾ ਰਿਹਾ ਹੈ ਕਿਉਂ ਇਹ ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ ਨੇ ਇਸ ਚੋਣ ਮੈਨੀਫੈਸਟੋ ਜਾਰੀ ਹੋਣ ਤੋਂ ਬਾਅਦ ਭਾਜਪਾ ਦੇ ਉਮੀਦਵਾਰਾਂ ਨੂੰ ਕਿੰਨਾ ਕੁ ਬਲ ਮਿਲਦਾ