ਚੰਡੀਗੜ੍ਹ, 31 ਮਾਰਚ 2023: ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਟਵਿਟਰ ‘ਤੇ ਲਿਖਿਆ ਕਿ ਉਹ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੂਜੇ ਪਾਸੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕੈਬਨਿਟ ਬ੍ਰੀਫਿੰਗ ਦੌਰਾਨ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਤਾਂ ਉਨ੍ਹਾਂ ਨੂੰ ਭਲਕੇ ਰਿਹਾਅ ਕਰ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ 48 ਦਿਨ ਪਹਿਲਾਂ ਜੇਲ੍ਹ ਤੋਂ ਰਿਹਾਅ ਹੋ ਰਹੇ ਹਨ | ਉਨ੍ਹਾਂ ਨੇ ਆਪਣੀ ਸਜ਼ਾ ਦੌਰਾਨ ਇੱਕ ਦਿਨ ਵੀ ਛੁੱਟੀ ਜਾਂ ਪੈਰੋਲ ਨਹੀਂ ਲਈ, ਕਾਨੂੰਨ ਮੁਤਾਬਕ ਉਨ੍ਹਾਂ ਦਾ ਵਿਵਹਾਰ ਚੰਗਾ ਰਿਹਾ, ਇਸ ਲਈ ਉਨ੍ਹਾਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਹੋ ਰਹੀ ਹੈ
ਅਗਸਤ 5, 2025 3:56 ਪੂਃ ਦੁਃ