ਕਿਸਾਨਾਂ ਦੀਆਂ ਮੰਗਾਂ ਅਨੁਸਾਰ

ਕਿਸਾਨਾਂ ਦੀਆਂ ਮੰਗਾਂ ਅਨੁਸਾਰ ਐੱਸ.ਏ.ਪੀ. ਵਿੱਚ ਤੁਰੰਤ ਵਾਧਾ ਕਰਕੇ ਬਕਾਇਆ ਜਾਰੀ ਕੀਤਾ ਜਾਵੇ :ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ ,24 ਅਗਸਤ 2021 : ਜਲੰਧਰ-ਦਿੱਲੀ ਹਾਈਵੇ ਜਾਮ ਕਰਕੇ ਬੈਠੇ ਕਿਸਾਨਾਂ ਦੀ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਨਾਲ 3 ਵਜੇ ਬੈਠਕ ਹੈ | ਜਿਸ ਦੇ ਵਿੱਚ ਕੁਝ ਹੱਲ ਨਿਕਲਣ ਦੀ ਉਮੀਦ ਜਤਾਈ ਜਾ ਰਹੀ ਹੈ |

ਏਸੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਗਾਤਾਰ ਗੰਨਾ ਕਾਸ਼ਤਕਾਰਾਂ ਦੇ ਹੱਕ ‘ਚ ਟਵੀਟ ਕਰ ਰਹੇ ਹਨ |

ਹੁਣ ਵੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਕਿਹਾ ਕਿ “ਪੰਜਾਬ ‘ਚ ਗੰਨਾ ਕਾਸ਼ਤਕਾਰਾਂ ਨੇ ਗੰਨੇ ਦੇ ਸਮਰਥਨ ਮੁੱਲ ‘ਚ ਵਾਧਾ ਕਰਨ ਤੇ ਪਿਛਲਾ ਬਕਾਇਆ ਜਲਦ ਜਾਰੀ ਕਰਨ ਨੂੰ ਲੈ ਕੇ ਜਲੰਧਰ ‘ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਧਰਨਾ ਲਾਇਆ ਹੋਇਆ ਹੈ, ਜਿਸ ਕਾਰਨ ਸੜਕੀ ਤੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ।”

ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਕਿ ਕਿ “2018 ਤੋਂ ਗੰਨਾ ਕਾਸ਼ਤਕਾਰਾਂ ਦਾ ਰਾਜ ਸਲਾਹਕਾਰੀ ਮੁੱਲ (ਸਟੇਟ ਐਡਵਾਈਜ਼ਰੀ ਪ੍ਰਾਈਜ਼) ਨਹੀਂ ਵਧਿਆ, ਜਦਕਿ ਖ਼ਰਚੇ 30 ਫ਼ੀਸਦੀ ਤੱਕ ਵੱਧ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਮਾਡਲ ਅਨੁਸਾਰ ਗੰਨਾ ਕਾਸ਼ਤਕਾਰਾਂ ਤੇ ਸ਼ੂਗਲ ਮਿੱਲ ਮਾਲਕਾਂ ਨੂੰ ਬਰਾਬਰ ਦਾ ਲਾਭ ਮਿਲਣਾ ਚਾਹੀਦਾ ਹੈ |”

ਕਿਸਾਨਾਂ ਦੀਆਂ ਮੰਗਾਂ ਅਨੁਸਾਰ ਐੱਸ.ਏ.ਪੀ. ਵਿੱਚ ਤੁਰੰਤ ਵਾਧਾ ਕੀਤਾ ਜਾਵੇ ਅਤੇ ਬਾਕੀ ਦਾ ਰਹਿ ਗਿਆ ਬਕਾਇਆ ਜਾਰੀ ਕੀਤਾ ਜਾਵੇ।
ਦੱਸ ਦੇਈਏ ਕਿ ਨਵਜੋਤ ਸਿੱਧੂ ਨੇ ਇਹ ਟਵੀਟ ਕਰਕੇ ਮੁੜ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ।

ਪੰਜਾਬ ‘ਚ ਗੰਨਾ ਕਾਸ਼ਤਕਾਰਾਂ ਨੇ ਗੰਨੇ ਦੇ ਸਮਰਥਨ ਮੁੱਲ ‘ਚ ਵਾਧਾ ਕਰਨ ਤੇ ਪਿਛਲਾ ਬਕਾਇਆ ਜਲਦ ਜਾਰੀ ਕਰਨ ਨੂੰ ਲੈ ਕੇ ਜਲੰਧਰ ‘ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਧਰਨਾ ਲਾਇਆ ਹੋਇਆ ਹੈ, ਜਿਸ ਕਾਰਨ ਸੜਕੀ ਤੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੈ।

 

Scroll to Top