ਅੰਮ੍ਰਿਤਸਰ, 29 ਮਾਰਚ 2023: ਇੱਕ ਪਾਸੇ ਅੰਮ੍ਰਿਤਸਰ (Amritsar) ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੰਮ੍ਰਿਤਪਾਲ ਸਿੰਘ ਦੇ ਆਤਮ-ਸਮਰਪਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ | ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ ‘ਤੇ ਪੁਲਿਸ ਫੋਰਸ ਵਧਾਈ ਗਈ ਹੈ ਅਤੇ ਨਰਾਤਿਆਂ ਦੇ ਚੱਲਦੇ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਰਾਸਤੀ ਮਾਰਗ ‘ਤੇ ਪੁਲਿਸ ਫੋਰਸ ਵਧਾਈ ਗਈ ਹੈ |
ਉਨ੍ਹਾਂ ਨੇ ਕਿਹਾ ਕਿ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਕੀਤੇ ਨਜਾਇਜ਼ ਪ੍ਰੋਜੈਕਟਾਂ ਨੂੰ ਲੈ ਕੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਜੋ ਖ਼ਬਰ ਸਾਹਮਣੇ ਆਈ ਹੈ ਉਸ ਬਾਰੇ ਉਹਨਾਂ ਨੂੰ ਕਿਸੇ ਵੀ ਤਰੀਕੇ ਦੀ ਕੋਈ ਵੀ ਜਾਣਕਾਰੀ ਨਹੀਂ ਹੈ |
ਇਸਦੇ ਨਾਲ ਹੀ ਨੌਨਿਹਾਲ ਸਿੰਘ ਨੇ ਕਿਹਾ ਕਿ ਅਮ੍ਰਿਤਪਾਲ ਪੁਲਿਸ ਦੀ ਨਜ਼ਰਾਂ ਦੇ ਵਿੱਚ ਦੋਸ਼ੀ ਹੈ ਅਤੇ ਜੇਕਰ ਅੰਮ੍ਰਿਤਪਾਲ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਂਦਾ ਹੈ ਤਾਂ ਉਸ ‘ਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਹਰ ਵਿਅਕਤੀ ਆ ਕੇ ਮੱਥਾ ਟੇਕ ਕੇ ਵਾਹਿਗੁਰੂ ਦਾ ਓਟ ਆਸਰਾ ਲੈ ਸਕਦਾ ਹੈ ਅੰਮ੍ਰਿਤਪਾਲ ਆਉਂਦਾ ਹੈ ਤਾਂ ਉਸ ਦੇ ਨਾਲ ਹੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ |




