ਚੰਡੀਗੜ੍ਹ, 13 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੈਸਟ ਸੀਰੀਜ਼ ਦਾ ਚੌਥਾ ਅਤੇ ਆਖ਼ਰੀ ਮੈਚ ਡਰਾਅ ਰਿਹਾ। ਇਸ ਮੈਚ ‘ਚ ਆਸਟ੍ਰੇਲੀਆ ਨੇ ਪਹਿਲੀ ਪਾਰੀ ‘ਚ 480 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਭਾਰਤ ਨੇ 571 ਦੌੜਾਂ ਬਣਾ ਕੇ 91 ਦੌੜਾਂ ਦੀ ਲੀਡ ਲੈ ਲਈ। ਆਸਟ੍ਰੇਲੀਆ ਨੇ ਦੂਜੀ ਪਾਰੀ ਵਿਚ ਦੋ ਵਿਕਟਾਂ ‘ਤੇ 172 ਦੌੜਾਂ ਬਣਾਈਆਂ ਅਤੇ ਮੈਚ ਡਰਾਅ ‘ਤੇ ਖ਼ਤਮ ਹੋਇਆ। ਮੈਚ ਡਰਾਅ ਹੋਣ ਦੇ ਨਾਲ, ਭਾਰਤ ਨੇ ਚਾਰ ਮੈਚਾਂ ਦੀ ਟੈਸਟ ਸੀਰੀਜ਼ 2-1 ਨਾਲ ਜਿੱਤ ਲਈ ਅਤੇ ਬਾਰਡਰ-ਗਾਵਸਕਰ ਟਰਾਫੀ ‘ਤੇ ਕਬਜ਼ਾ ਬਰਕਰਾਰ ਰੱਖਿਆ।
ਆਸਟ੍ਰੇਲੀਆ ਤੋਂ ਬਾਅਦ ਭਾਰਤੀ ਟੀਮ ਨੇ ਵੀ ਇਸ ਮੈਚ ਦੀ ਜਿੱਤਣ ਦੀ ਉਮੀਦ ਛੱਡ ਦਿੱਤੀ ਸੀ । ਹੁਣ ਦੋਵੇਂ ਟੀਮਾਂ ਇਸ ਮੈਚ ਨੂੰ ਡਰਾਅ ਕਰਨ ਲਈ ਖੇਡ ਰਹੀਆਂ ਸਨ । ਆਸਟ੍ਰੇਲੀਆਈ ਬੱਲੇਬਾਜ਼ ਦੌੜਾਂ ਬਣਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸੀ । ਇਸ ਦੇ ਨਾਲ ਹੀ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਸ਼ੁਭਮਨ ਗਿੱਲ ਅਤੇ ਚੇਤੇਸ਼ਵਰ ਪੁਜਾਰਾ ਨੂੰ ਗੇਂਦ ਸੌਂਪ ਦਿੱਤੀ ਸੀ ।