Ukraine

ਯੂਕਰੇਨ ‘ਚ ਰੂਸੀ ਫੌਜ ਦੇ ਹਮਲੇ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਦੁਸ਼ਮਣੀ ਵਧਾਉਣਾ ਕਿਸੇ ਦੇ ਹਿੱਤ ‘ਚ ਨਹੀਂ

ਚੰਡੀਗੜ੍ਹ 10 ਅਕਤੂਬਰ 2022: ਸੋਮਵਾਰ ਨੂੰ ਯੂਕਰੇਨ (Ukraine) ਦੇ ਕਈ ਸ਼ਹਿਰਾਂ ‘ਤੇ ਰੂਸੀ ਫੌਜ ਨੇ ਹਮਲੇ ਕੀਤੇ। ਇਨ੍ਹਾਂ ਹਮਲਿਆਂ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਮਰਨ ਅਤੇ ਜ਼ਖਮੀ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ । ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਵੀ ਇਸ ਹਮਲੇ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ।

ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਭਾਰਤ ਯੂਕਰੇਨ (Ukraine) ਵਿਚ ਵਧਦੇ ਸੰਘਰਸ਼, ਜਿਸ ਵਿਚ ਬੁਨਿਆਦੀ ਢਾਂਚੇ ਅਤੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਹੈ
ਇਸਨੂੰ ਲੈ ਕੇ ਡੂੰਘੀ ਚਿੰਤਾ ਪਾ ਦਿੱਤਾ ਹੈ। ਅਸੀਂ ਦੁਹਰਾਉਣਾ ਚਾਹੁੰਦੇ ਹਾਂ ਕਿ ਦੁਸ਼ਮਣੀ ਨੂੰ ਵਧਾਉਣਾ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹੈ। ਅਸੀਂ ਦੁਸ਼ਮਣੀ ਦੇ ਤੁਰੰਤ ਅੰਤ ਲਈ ਕੂਟਨੀਤੀ ਅਤੇ ਗੱਲਬਾਤ ਦੇ ਰਾਹ ‘ਤੇ ਤੁਰੰਤ ਵਾਪਸੀ ਦੀ ਮੰਗ ਕਰਦੇ ਹਾਂ। ਭਾਰਤ ਤਣਾਅ ਘਟਾਉਣ ਦੀਆਂ ਸਾਰੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦਾ ਹੈ।

ਬਿਆਨ ‘ਚ ਕਿਹਾ ਗਿਆ ਹੈ ਕਿ ਸੰਘਰਸ਼ ਦੀ ਸ਼ੁਰੂਆਤ ਤੋਂ ਹੀ ਭਾਰਤ ਆਪਣੇ ਸਟੈਂਡ ‘ਤੇ ਕਾਇਮ ਹੈ ਜੋ ਵਿਸ਼ਵ ਵਿਵਸਥਾ, ਸੰਯੁਕਤ ਰਾਸ਼ਟਰ ਚਾਰਟਰ, ਅੰਤਰਰਾਸ਼ਟਰੀ ਕਾਨੂੰਨ ਅਤੇ ਸਾਰੇ ਰਾਜਾਂ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੇ ਸਿਧਾਂਤਾਂ ‘ਤੇ ਆਧਾਰਿਤ ਹੈ।

ਤੁਹਾਨੂੰ ਦੱਸ ਦੇਈਏ ਕਿ ਯੂਕਰੇਨ ਦੀ ਰਾਜਧਾਨੀ ਕੀਵ ਸਮੇਤ ਕਈ ਸ਼ਹਿਰਾਂ ‘ਤੇ ਕਈ ਮਹੀਨਿਆਂ ਬਾਅਦ ਰੂਸ ਵੱਲੋਂ ਹਮਲੇ ਕੀਤੇ ਗਏ ਹਨ। ਰੂਸੀ ਫੌਜ ਨੇ ਕੀਵ ਅਤੇ ਹੋਰ ਸ਼ਹਿਰਾਂ ‘ਤੇ ਸੱਤਰ ਤੋਂ ਵੱਧ ਮਿਜ਼ਾਈਲਾਂ ਦਾਗੀਆਂ। ਇਸ ਤੋਂ ਪਹਿਲਾਂ ਕ੍ਰੀਮੀਆ ਨੂੰ ਰੂਸ (Russia) ਨਾਲ ਜੋੜਨ ਵਾਲੇ ਪੁਲ ‘ਤੇ ਧਮਾਕਾ ਹੋਇਆ ਸੀ ਅਤੇ ਇਸ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ‘ਅੱਤਵਾਦੀ ਕਾਰਵਾਈ’ ਕਰਾਰ ਦਿੱਤਾ ਸੀ।

Scroll to Top