IPL 2024: ਅੱਜ ਮੁੱਲਾਂਪੁਰ ਕ੍ਰਿਕਟ ਸਟੇਡੀਅਮ ‘ਚ ਪੰਜਾਬ ਕਿੰਗਜ਼ ਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ

PBKS vs DC

ਚੰਡੀਗੜ੍ਹ, 23 ਮਾਰਚ 2024: (PBKS vs DC) ਇੰਡੀਅਨ ਪ੍ਰੀਮੀਅਰ ਲੀਗ (IPL) ਦਾ ਦੂਜਾ ਮੈਚ ਅੱਜ ਸ਼ਨੀਵਾਰ ਨੂੰ ਪੰਜਾਬ ਕਿੰਗਜ਼ (Punjab Kings) ਅਤੇ ਦਿੱਲੀ ਕੈਪੀਟਲਜ਼ (DC) ਦਰਮਿਆਨ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ ਦੇ ਲਈ ਦੋਵੇਂ ਟੀਮਾਂ ਨੇ ਸਵੇਰੇ ਮੈਦਾਨ ‘ਤੇ ਅਭਿਆਸ ਵੀ ਕੀਤਾ। ਇਹ ਮੈਚ ਚੰਡੀਗੜ੍ਹ ਨੇੜੇ ਮੁੱਲਾਂਪੁਰ (Mullanpur) ਵਿੱਚ ਬਣੇ ਨਵੇਂ ਕ੍ਰਿਕਟ ਸਟੇਡੀਅਮ ਵਿੱਚ ਹੋਵੇਗਾ।

ਮੈਚ ਦੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਟਿਕਟਾਂ ਵਿਕ ਚੁੱਕੀਆਂ ਹਨ। ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਸਟੇਡੀਅਮ ‘ਚ ਐਂਟਰੀ ਸ਼ੁਰੂ ਹੋ ਗਈ ਹੈ। ਵੱਡੀ ਗਿਣਤੀ ‘ਚ ਦਰਸ਼ਕ ਆਪਣੀ-ਆਪਣੀ ਟੀਮ (PBKS vs DC) ਦਾ ਸਮਰਥਨ ਕਰਨ ਲਈ ਪਹੁੰਚੇ ਹੋਏ ਹਨ। ਇਸਦੇ ਨਾਲ ਹੀ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ।

ਚੰਡੀਗੜ੍ਹ ਅਤੇ ਮੋਹਾਲੀ ਪੁਲਿਸ ਨੇ ਮੈਚ ਸਬੰਧੀ ਰੂਟ ਪਲਾਨ ਜਾਰੀ ਕਰ ਦਿੱਤਾ ਹੈ। ਯੋਜਨਾ ਅਨੁਸਾਰ, ਆਵਾਜਾਈ ਨੂੰ ਓਮੈਕਸ ਸਿਟੀ, ਕੁਰਾਲੀ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਕੁਰਾਲੀ ਵੱਲ ਮੋੜ ਦਿੱਤਾ ਗਿਆ ਹੈ। ਕੁਰਾਲੀ ਤੋਂ ਆਉਣ ਵਾਲੀ ਟਰੈਫ਼ਿਕ ਨੂੰ ਬੂਥਗੜ੍ਹ, ਸਿਸਵਾਂ ਟੀ ਪੁਆਇੰਟ ਅਤੇ ਚੰਡੀਗੜ੍ਹ ਬੈਰੀਅਰ ਰਾਹੀਂ ਚੰਡੀਗੜ੍ਹ ਆਉਣਾ ਪਵੇਗਾ।

Leave a Reply

Your email address will not be published. Required fields are marked *