IPL 2024: ਰਾਜਸਥਾਨ ‘ਤੇ ਜਿੱਤ ਨਾਲ ਦਿੱਲੀ ਕੈਪੀਟਲਸ ਦੀ ਪਲੇਆਫ ‘ਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ

Delhi Capitals

ਚੰਡੀਗੜ੍ਹ, 08 ਮਈ 2024: ਇੰਡੀਅਨ ਪ੍ਰੀਮੀਅਰ ਲੀਗ (IPL 2024) ਵਿੱਚ ਲੀਗ ਪੜਾਅ ਦੇ 56 ਮੈਚ ਖਤਮ ਹੋ ਗਏ ਹਨ। ਮੰਗਲਵਾਰ ਨੂੰ ਦਿੱਲੀ ਕੈਪੀਟਲਸ (Delhi Capitals) ਨੇ ਰਾਜਸਥਾਨ ਰਾਇਲਸ ਨੂੰ 20 ਦੌੜਾਂ ਨਾਲ ਹਰਾ ਦਿੱਤਾ । ਇਸ ਨਤੀਜੇ ਨਾਲ ਦਿੱਲੀ ਨੇ ਪਲੇਆਫ ‘ਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ ਜ਼ਿੰਦਾ ਰੱਖੀਆਂ। ਦੂਜੇ ਪਾਸੇ ਰਾਜਸਥਾਨ ਦੇ ਪਲੇਆਫ ਵਿੱਚ ਪਹੁੰਚਣ ਦਾ ਇੰਤਜ਼ਾਰ ਵਧ ਗਿਆ ਹੈ।

ਮੰਗਲਵਾਰ ਨੂੰ ਦਿੱਲੀ ਕੈਪੀਟਲਸ (Delhi Capitals) ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 8 ਵਿਕਟਾਂ ‘ਤੇ 221 ਦੌੜਾਂ ਬਣਾਈਆਂ। ਰਾਜਸਥਾਨ ਰਾਇਲਜ਼ 8 ਵਿਕਟਾਂ ਦੇ ਨੁਕਸਾਨ ‘ਤੇ 201 ਦੌੜਾਂ ਹੀ ਬਣਾ ਸਕੀ। ਰਾਜਸਥਾਨ ਨੂੰ 11 ਮੈਚਾਂ ‘ਚ ਤੀਜੀ ਹਾਰ ਮਿਲੀ, ਟੀਮ 8 ਜਿੱਤਾਂ ਤੋਂ ਬਾਅਦ 16 ਅੰਕਾਂ ਨਾਲ ਦੂਜੇ ਸਥਾਨ ‘ਤੇ ਹੈ। ਉਨ੍ਹਾਂ ਨੂੰ ਪਲੇਆਫ ‘ਚ ਜਗ੍ਹਾ ਬਣਾਉਣ ਲਈ ਅਜੇ ਵੀ ਜਿੱਤ ਦੀ ਲੋੜ ਹੈ

Leave a Reply

Your email address will not be published. Required fields are marked *