ਚੰਡੀਗੜ੍ਹ 18 ਜਨਵਰੀ 2023: ਖੰਨਾ ਪੁਲਿਸ (Khanna police) ਨੇ ਗੈਂਗਸਟਰ ਅੰਮ੍ਰਿਤ ਬੱਲ ਅਤੇ ਜੱਗੂ ਭਗਵਾਨਪੁਰੀਆ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਗੈਂਗ ਦੇ 13 ਮੈਂਬਰਾਂ ਨੂੰ ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਪੰਜਾਬ ਅਤੇ ਹਰਿਆਣਾ ‘ਚ ਟਾਰਗੇਟ ਕਿਲਿੰਗ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ |
ਫੜੇ ਗਏ ਮੁਲਜ਼ਮਾਂ ਵਿੱਚ ਮਹਿੰਦਰ ਵਰਮਾ ਪੁੱਤਰ ਰਾਮ ਚਰਨ ਵਾਸੀ ਮੱਧ ਪ੍ਰਦੇਸ਼, ਰਮੇਸ਼ ਪੁੱਤਰ ਸਰਵਣ ਰਾਮ ਵਾਸੀ ਰਾਜਸਥਾਨ, ਗੁਰਜੰਟ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ, ਸੁਖਵੀਰ ਸਿੰਘ ਪੁੱਤਰ ਮੰਗਤ ਸਿੰਘ ਸ਼ਾਮਲ ਹਨ। ਸੰਦੀਪ ਸਿੰਘ ਵਾਸੀ ਜ਼ਿਲ੍ਹਾ ਲੁਧਿਆਣਾ, ਸੰਦੀਪ ਸਿੰਘ ਪੁੱਤਰ ਖੁਸ਼ਦੇਵ ਸਿੰਘ ਵਾਸੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਹਰਸਿਮਰਨਜੀਤ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ, ਸ਼ਮਸ਼ੇਰ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ, ਚਾਰਲਸ ਸ. ਯੂਸਫ਼ ਮਸੀਹ ਵਾਸੀ ਜ਼ਿਲ੍ਹਾ ਗੁਰਦਾਸਪੁਰ, ਪਰਵੀਨ ਸਿੰਘ ਵਾਸੀ ਜ਼ਿਲ੍ਹਾ ਗੁਰਦਾਸਪੁਰ, ਸਰਬਜੋਤ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ, ਦਲਜੀਤ ਕੌਰ ਪੁੱਤਰੀ ਧਰਮ ਸਿੰਘ ਵਾਸੀ ਜ਼ਿਲ੍ਹਾ ਅੰਮ੍ਰਿਤਸਰ, ਰਫ਼ੀ ਪੁੱਤਰ ਅਮਰੀਕ ਸਿੰਘ ਵਾਸੀ ਜ਼ਿਲ੍ਹਾ ਮਲੇਰਕੋਟਲਾ। ਵਾਰਿਸ਼ ਅਲੀ ਪੁੱਤਰ ਨਜ਼ੀਰ ਮੁਹੰਮਦ ਵਾਸੀ ਜ਼ਿਲ੍ਹਾ ਮਲੇਰਕੋਟਲਾ। ਉਕਤ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 53 ਜਿੰਦਾ ਕਾਰਤੂਸ ਤੋਂ ਇਲਾਵਾ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ਜੋ ਰੇਕੀ ਲਈ ਵਰਤਿਆ ਜਾਂਦਾ ਸੀ।
In a major breakthrough, @KhannaPolice had busted an International extortion & targeting module operated by Amrit Bal- Jaggu Bhagwanpuria-Pargat Sekhon Gang.
The module has links with foreign-based terrorists of Babbar Khalsa. (1/3) pic.twitter.com/bdbwYxmbV8
— DGP Punjab Police (@DGPPunjabPolice) January 18, 2023




