ਚੰਡੀਗੜ੍ਹ 03 ਦਸੰਬਰ 2022: ਪੰਜਾਬ ਕਾਂਗਰਸ ਨੇ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੇ ਮੋਗਾ ਤੋਂ ਕਾਂਗਰਸ ਪ੍ਰਧਾਨ ਕਮਲਜੀਤ ਸਿੰਘ ਬਰਾੜ (Kamaljit Singh Brar) ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਸੀ । ਇਸ ਕਾਰਵਾਈ ਨੂੰ ਲੈ ਕੇ ਕਮਲਜੀਤ ਸਿੰਘ ਬਰਾੜ ਨੇ ਇਸ ਸਭ ਲਈ ਸਿੱਧੇ ਤੌਰ ‘ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਜਿੰਮੇਵਾਰ ਠਹਿਰਾਇਆ |
ਉੱਥੇ ਹੀ ਹੁਣ ਸ੍ਰੀ ਮੁਕਤਸਰ ਸਾਹਿਬ ਪਹੁੰਚੇ ਕਮਲਜੀਤ ਸਿੰਘ ਬਰਾੜ ਨੇ ਰਾਜਾ ਵੜਿੰਗ ਨੂੰ ਸਿੱਧਾ ਚੁਣੌਤੀ ਦਿੱਤੀ ਹੈ | ਕਮਲਜੀਤ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਗਲਤ ਨੀਤੀਆਂ ‘ਤੇ ਚੱਲ ਰਹੇ ਹਨ | ਉਹ ਹੁਣ ਗਿੱਦੜਬਾਹਾ ਤੋਂ ਹੁਣ ਅਸਤੀਫਾ ਦੇ ਕੇ ਚੋਣ ਲੜਣ ਮੈਂ ਉਹਨਾਂ ਮੁਕਾਬਲੇ ਚੋਣ ਲੜਾਂਗਾ, ਬਰਾੜ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਰਾਜਾ ਵੜਿੰਗ ਜਿੱਥੋਂ ਚੋਣ ਲੜਨਗੇ ਉਹ ਉਹਨਾਂ ਮੁਕਾਬਲੇ ਚੋਣ ਲੜਨਗੇ। ਕਮਲਜੀਤ ਬਰਾੜ ਨੇ ਕਿਹਾ ਕਿ ੳਹ ਕਿਸੇ ਹੋਰ ਰਾਜਸੀ ਪਾਰਟੀ ਵਿਚ ਨਹੀਂ ਜਾਣਗੇ ।